ਦਰਦਨਾਕ; ਐਮਰਜੈਂਸੀ ਲੈਂਡਿੰਗ ਦੌਰਾਨ ਸੜ ਕੇ ਸੁਆਹ ਹੋਇਆ ਜਹਾਜ਼, 3 ਬੱਚਿਆਂ ਸਣੇ 5 ਲੋਕਾਂ ਦੀ ਮੌਤ

Wednesday, Mar 06, 2024 - 11:16 AM (IST)

ਨੈਸ਼ਵਿਲ - ਅਮਰੀਕੀ ਸੂਬੇ ਟੈਨੇਸੀ ਦੇ ਸ਼ਹਿਰ ਨੈਸ਼ਵਿਲ ਨੇੜੇ ਸੋਮਵਾਰ ਸ਼ਾਮ ਨੂੰ ਇੱਕ ਸਿੰਗਲ ਇੰਜਣ ਵਾਲੇ ਜਹਾਜ਼ ਦੇ ਕਰੈਸ਼ ਹੋਣ ਤੋਂ ਬਾਅਦ ਅੱਗ ਲੱਗਣ ਕਾਰਨ 5 ਕੈਨੇਡੀਅਨਾਂ, ਜਿਨ੍ਹਾਂ ਵਿੱਚ ਪਾਇਲਟ ਸਣੇ 2 ਬਾਲਗ ਅਤੇ 3 ਬੱਚੇ ਸ਼ਾਮਲ ਹਨ, ਦੀ ਮੌਤ ਹੋ ਗਈ ਹੈ। ਟੈਨੇਸੀ ਵਿੱਚ ਜਾਂਚਕਰਤਾਵਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਯੂ.ਐੱਸ. ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਦੇ ਜਾਂਚਕਰਤਾ ਆਰੋਨ ਮੈਕਕਾਰਟਰ ਨੇ ਕਿਹਾ ਕਿ ਜਹਾਜ਼ ਨੇ ਓਨਟਾਰੀਓ ਤੋਂ ਉਡਾਣ ਭਰੀ ਸੀ ਅਤੇ ਏਜੰਸੀ ਪੀੜਤਾਂ ਦੀ ਪਛਾਣ ਕਰਨ ਲਈ ਕੈਨੇਡੀਅਨ ਅਧਿਕਾਰੀਆਂ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: ਇਮਰਾਨ ਖਾਨ ਨੂੰ ਰਾਸ ਨਹੀਂ ਆ ਰਹੇ ਚੋਣ ਨਤੀਜੇ, ਪਾਰਟੀ ਨੇ 10 ਮਾਰਚ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਕੀਤਾ ਐਲਾਨ

PunjabKesari

ਪਾਇਲਟ ਨੇ ਸੋਮਵਾਰ ਨੂੰ ਸਥਾਨਕ ਸਮੇਂ ਮੁਤਾਬਕ ਸ਼ਾਮ ਕਰੀਬ 7:40 ਏਅਰ ਟ੍ਰੈਫਿਕ ਕੰਟਰੋਲਰਾਂ ਨੂੰ ਰੇਡੀਓ 'ਤੇ ਸੂਚਨਾ ਦਿੱਤੀ ਸੀ ਕਿ ਜਹਾਜ਼ ਦਾ ਇੰਜਣ ਬੰਦ ਹੋ ਗਿਆ ਹੈ। ਮੈਟਰੋ ਨੈਸ਼ਵਿਲ ਪੁਲਸ ਨੇ ਕਿਹਾ ਕਿ ਕੰਟਰੋਲ ਟਾਵਰ ਨੇ ਡਾਊਨਟਾਊਨ ਨੈਸ਼ਵਿਲ ਦੇ ਪੱਛਮ ਵਿੱਚ ਜੌਨ ਸੀ ਟਿਊਨ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਲਈ ਮਨਜ਼ੂਰੀ ਦਿੱਤੀ, ਪਰ ਪਾਇਲਟ ਨੇ ਕਿਹਾ ਕਿ ਜਹਾਜ਼ ਰਨਵੇ ਤੱਕ ਨਹੀਂ ਜਾ ਸਕੇਗਾ। ਇਸ ਮਗਰੋਂ ਜਹਾਜ਼ ਇੰਟਰਸਟੇਟ 40 'ਤੇ ਕਰੈਸ਼ ਹੋ ਗਿਆ ਅਤੇ ਅੱਗ ਦੀ ਲਪਟਾਂ ਵਿਚ ਘਿਰ ਗਿਆ, ਜਿਸ ਕਾਰਨ ਇਸ ਵਿਚ ਸਵਾਰ ਸਾਰੇ 5 ਲੋਕਾਂ ਦੀ ਮੌਤ ਹੋ ਗਈ। 

PunjabKesari

ਇਹ ਵੀ ਪੜ੍ਹੋ: ਕਿਰਾਏ ਦੇ ਮਕਾਨ 'ਚ ਰਹਿੰਦੇ ਇੱਕੋ ਪਰਿਵਾਰ ਦੇ 5 ਜੀਆਂ ਦੀਆਂ ਮਿਲੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ

ਗਲੋਬਲ ਅਫੇਅਰਜ਼ ਕੈਨੇਡਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਟੈਨੇਸੀ ਵਿੱਚ 5 ਕੈਨੇਡੀਅਨਾਂ ਦੀ ਮੌਤ ਦੀਆਂ ਰਿਪੋਰਟਾਂ ਤੋਂ ਜਾਣੂ ਹੈ, ਪਰ ਗੋਪਨੀਯਤਾ ਸਬੰਧੀ ਚਿੰਤਾਵਾਂ ਕਾਰਨ ਕੋਈ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ। ਬੋਰਡ ਦੇ ਬੁਲਾਰੇ ਲਿਆਮ ਮੈਕਡੋਨਲਡ ਨੇ ਇੱਕ ਈਮੇਲ ਵਿੱਚ ਕਿਹਾ ਕਿ ਕੈਨੇਡਾ ਦੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਯੂ.ਐੱਸ. ਅਧਿਕਾਰੀਆਂ ਦੀ ਅਗਵਾਈ ਵਿੱਚ ਹਾਦਸੇ ਦੇ ਜਾਂਚ ਲਈ ਇੱਕ ਪ੍ਰਤੀਨਿਧੀ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ: ਦੱਖਣੀ ਕੋਰੀਆ ’ਚ ਬੋਲੇ ਜੈਸ਼ੰਕਰ, ਕੁਝ ਦੇਸ਼ਾਂ ਵੱਲੋਂ ਕੌਮਾਂਤਰੀ ਵਿਵਸਥਾ ਨੂੰ ਆਪਣੀਆਂ ਉਂਗਲਾਂ ’ਤੇ ਨਚਾਉਣਾ ਹੁਣ ਬੀਤੇ ਸਮੇਂ ਦੀ ਗੱਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


cherry

Content Editor

Related News