ਸੋਡੇ ਦੀਆਂ ਬੋਤਲਾਂ ਨਾਲ ਭਰੇ ਟਰੱਕ ਨਾਲ ਟਕਰਾਇਆ ਜਹਾਜ਼, 5 ਲੋਕਾਂ ਦੀ ਮੌਤ (ਤਸਵੀਰਾਂ)

Thursday, Apr 21, 2022 - 12:45 PM (IST)

ਸੋਡੇ ਦੀਆਂ ਬੋਤਲਾਂ ਨਾਲ ਭਰੇ ਟਰੱਕ ਨਾਲ ਟਕਰਾਇਆ ਜਹਾਜ਼, 5 ਲੋਕਾਂ ਦੀ ਮੌਤ (ਤਸਵੀਰਾਂ)

ਪੋਰਟ-ਓ-ਪ੍ਰਿੰਸ/ਅਮਰੀਕਾ (ਏਜੰਸੀ)- ਹੈਤੀ ਦੀ ਵਿਅਸਤ ਰਾਜਧਾਨੀ ਪੋਰਟ-ਓ-ਪ੍ਰਿੰਸ ਵਿੱਚ ਬੁੱਧਵਾਰ ਨੂੰ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਸਿੰਗਾਪੁਰ 'ਚ ਭਾਰਤੀ ਮੂਲ ਦੇ ਨੌਜਵਾਨ ਨੂੰ ਅਗਲੇ ਹਫ਼ਤੇ ਦਿੱਤੀ ਜਾਵੇਗੀ ਫਾਂਸੀ

PunjabKesari

ਖੇਤਰੀ ਪੁਲਸ ਕਮਿਸ਼ਨਰ ਪੀਅਰੇ ਬੇਲਾਮੀ ਸਾਮੇਦੀ ਨੇ ਕਿਹਾ ਕਿ ਜਹਾਜ਼ ਦੱਖਣੀ ਤੱਟਵਰਤੀ ਸ਼ਹਿਰ ਜੈਕਮੇਲ ਵੱਲ ਜਾ ਰਿਹਾ ਸੀ, ਜਦੋਂ ਉਸ ਨੇ ਕੈਰੇਫੋਰ ਵਿਖੇ ਉਤਰਨ ਦੀ ਕੋਸ਼ਿਸ਼ ਕੀਤੀ। ਉਸ ਸਮੇਂ ਉਹ ਸੋਡੇ ਦੀਆਂ ਬੋਤਲਾਂ ਨਾਲ ਭਰੇ ਟਰੱਕ ਨਾਲ ਟਕਰਾ ਗਿਆ। ਉਨ੍ਹਾਂ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਮਰਨ ਵਾਲਿਆਂ ਵਿੱਚ ਟਰੱਕ ਡਰਾਈਵਰ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: ਮਹਿਲਾ ਨੇ ਜਤਾਈ ਅਜੀਬੋ-ਗ਼ਰੀਬ ਇੱਛਾ, ਮੇਰੇ ਅੰਤਿਮ ਸੰਸਕਾਰ 'ਤੇ ਕਾਲੇ ਕੱਪੜੇ ਨਾ ਪਾਇਓ ਤੇ ਦੋ ਪੈੱਗ ਲਗਾ ਕੇ ਆਇਓ

PunjabKesari

ਸਾਮੇਦੀ ਨੇ ਕਿਹਾ ਕਿ ਪਾਇਲਟ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਹਾਲਤ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਜਹਾਜ਼ ਵਿੱਚ ਕੁੱਲ 5 ਲੋਕ ਸਵਾਰ ਸਨ ਅਤੇ ਫਿਲਹਾਲ ਕੋਈ ਹੋਰ ਜਾਣਕਾਰੀ ਉਪਲੱਬਧ ਨਹੀਂ ਹੈ। ਪ੍ਰਧਾਨ ਮੰਤਰੀ ਏਰੀਅਲ ਹੈਨਰੀ ਨੇ ਹਾਦਸੇ ਬਾਰੇ ਟਵੀਟ ਕੀਤਾ ਕਿ "ਉਹ ਇਸ ਹਾਦਸੇ ਤੋਂ ਦੁਖੀ ਹਨ ਅਤੇ ਮਰਨ ਵਾਲਿਆਂ ਦੇ ਰਿਸ਼ਤੇਦਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਨ।"

ਇਹ ਵੀ ਪੜ੍ਹੋ: ਪਾਕਿ ਦੀ 34 ਫ਼ੀਸਦੀ ਆਬਾਦੀ ਦੀ ਰੋਜ਼ਾਨਾ ਦੀ ਕਮਾਈ ਸਿਰਫ਼ 588 ਰੁਪਏ : ਵਿਸ਼ਵ ਬੈਂਕ


author

cherry

Content Editor

Related News