ਜਿਮ 'ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ

Wednesday, Apr 10, 2024 - 10:52 AM (IST)

ਜਿਮ 'ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ

ਹਾਂਗਕਾਂਗ (ਭਾਸ਼ਾ) : ਹਾਂਗਕਾਂਗ ‘ਚ ਇਕ ਇਮਾਰਤ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਹਾਂਗਕਾਂਗ 'ਚ ਨਿਊ ਲੱਕੀ ਹਾਊਸ ਨਾਂ ਦੀ ਇਮਾਰਤ 'ਚ ਅੱਗ ਲੱਗ ਗਈ। ਪੁਲਸ ਨੇ ਦੱਸਿਆ ਕਿ ਅਜੇ ਵੀ ਇਮਾਰਤ ਦੇ ਅੰਦਰ ਫਸੇ ਲੋਕ ਉਨ੍ਹਾਂ ਨੂੰ ਮਦਦ ਲਈ ਫੋਨ ਕਰ ਰਹੇ ਹਨ।

ਇਹ ਵੀ ਪੜ੍ਹੋ: ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਾਕਿ ਸਰਕਾਰ 1000 ਤੋਂ ਵਧ ਪੁਲਸ ਮੁਲਾਜ਼ਮ ਕਰੇਗੀ ਤਾਇਨਾਤ

PunjabKesari

ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 7.53 'ਤੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰਫਾਈਟਰ ਮੌਕੇ 'ਤੇ ਪਹੁੰਚ ਗਏ। ਫਾਇਰਫਾਈਟਰਜ਼ ਨੇ ਏਰੀਅਲ ਪੌੜੀਆਂ ਦੀ ਵਰਤੋਂ ਕਰਕੇ ਫਸੇ ਲੋਕਾਂ ਨੂੰ ਬਚਾਇਆ। ਸਾਊਥ ਚਾਈਨਾ ਮਾਰਨਿੰਗ ਪੋਸਟ ਸਮੇਤ ਸਥਾਨਕ ਮੀਡੀਆ ਨੇ ਦੱਸਿਆ ਕਿ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਇਕ ਜਿਮ 'ਚ ਅੱਗ ਲੱਗੀ ਸੀ, ਜਿਸ 'ਤੇ ਕਾਬੂ ਪਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਪਾਕਿਸਤਾਨੀ ਸਿੱਖ ਜਤਿੰਦਰ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਲਾਹੌਰ ’ਚ ਚਲਾਉਂਦਾ ਹੈ ‘ਇਫਤਾਰ ਲੰਗਰ’

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

 

 


author

cherry

Content Editor

Related News