ਫਿਲੀਪੀਨਜ਼ ''ਚ ਵਾਪਰਿਆ ਸੜਕ ਹਾਦਸਾ, 5 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ
Friday, Dec 03, 2021 - 04:45 PM (IST)
ਮਨੀਲਾ (ਆਈਏਐੱਨਐੱਸ): ਮੱਧ ਫਿਲੀਪੀਨਜ਼ ਦੇ ਸੇਬੂ ਸੂਬੇ ਵਿਚ ਸ਼ੁੱਕਰਵਾਰ ਨੂੰ ਇਕ ਵਿਅਸਤ ਸੜਕ 'ਤੇ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਸ ਅਤੇ ਸਥਾਨਕ ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ।
ਪੜ੍ਹੋ ਇਹ ਅਹਿਮ ਖਬਰ -ਦੱਖਣੀ ਕੋਰੀਆ ਨੇ ਓਮੀਕਰੋਨ ਨਾਲ ਨਜਿੱਠਣ ਲਈ ਸਮਾਜਿਕ ਦੂਰੀ ਸਬੰਧੀ ਨਿਯਮ ਕੀਤੇ ਸਖ਼ਤ
ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਪੁਲਸ ਨੇ ਦੱਸਿਆ ਕਿ ਹਾਦਸਾ ਸਵੇਰੇ 9:30 ਵਜੇ (ਸਥਾਨਕ ਸਮੇਂ ਅਨੁਸਾਰ) ਤਾਲੀਸੇ ਸਿਟੀ ਵਿੱਚ ਵਾਪਰਿਆ, ਜਦੋਂ ਇੱਕ ਡੰਪ ਟਰੱਕ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਇਕ ਕਾਰ ਨੇ ਹੋਰ ਕਾਰਾਂ ਅਤੇ ਚਾਰ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ।ਪੁਲਸ ਨੇ ਦੱਸਿਆ ਕਿ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਡੰਪ ਟਰੱਕ ਡਰਾਈਵਰ ਦੀ ਸਥਾਨਕ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।