ਮਿਆਂਮਾਰ ''ਚ ਯਾਤਰੀ ਬੱਸ ਹਾਦਸੇ ਦੀ ਸ਼ਿਕਾਰ, 5 ਲੋਕਾਂ ਦੀ ਮੌਤ ਤੇ 30 ਜ਼ਖਮੀ

Saturday, Mar 04, 2023 - 12:52 PM (IST)

ਮਿਆਂਮਾਰ ''ਚ ਯਾਤਰੀ ਬੱਸ ਹਾਦਸੇ ਦੀ ਸ਼ਿਕਾਰ, 5 ਲੋਕਾਂ ਦੀ ਮੌਤ ਤੇ 30 ਜ਼ਖਮੀ

ਯੰਗੂਨ (ਵਾਰਤਾ); ਮਿਆਂਮਾਰ ਦੇ ਹਾਈਵੇਅ 'ਤੇ ਸ਼ਨੀਵਾਰ ਨੂੰ ਇਕ ਯਾਤਰੀ ਬੱਸ ਦੇ ਪਲਟਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਬਚਾਅ ਸੰਗਠਨ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ ਸਾਢੇ ਪੰਜ ਵਜੇ ਯੰਗੂਨ-ਮੰਡਲੇ ਹਾਈਵੇਅ 'ਤੇ ਮਾਈਲੇਪੋਸਟ 167 ਨੇੜੇ ਵਾਪਰਿਆ, ਜਦੋਂ ਬੱਸ ਡਰਾਈਵਰ ਆਪਣਾ ਕੰਟਰੋਲ ਗੁਆ ਬੈਠਾ।

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆਈ ਪੁਲਸ ਨੇ ਜ਼ਬਤ ਕੀਤੀ 1 ਬਿਲੀਅਨ ਡਾਲਰ ਦੀ ਕੋਕੀਨ, 12 ਲੋਕ ਗ੍ਰਿਫ਼ਤਾਰ

ਟੀਈਆਰਟੀ (ਟੰਗੂ ਐਮਰਜੈਂਸੀ ਬਚਾਅ) ਦੇ ਚੇਅਰਮੈਨ ਯੂ ਮਿਨ ਥੂ ਨੇ ਸਮਾਚਾਰ ਏਜੰਸੀ ਸ਼ਿਨਹੂਆ ਨੂੰ ਦੱਸਿਆ ਕਿ "ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਹਹਤ ਹੋ ਗਈ। ਜ਼ਖਮੀਆਂ ਵਿੱਚ ਗੰਭੀਰ ਹਾਲਤ ਵਾਲੇ ਲੋਕ ਸ਼ਾਮਲ ਹਨ। ਉਨ੍ਹਾਂ ਨੂੰ ਇਸ ਸਮੇਂ ਸਵਾ ਹਸਪਤਾਲ ਭੇਜਿਆ ਗਿਆ ਹੈ। ਐਮਰਜੈਂਸੀ ਮਰੀਜ਼ਾਂ ਨੂੰ ਨਏ ਪਾਈ ਤਾਵ ਹਸਪਤਾਲ ਵਿੱਚ ਟਰਾਂਸਫਰ ਕੀਤਾ ਜਾਵੇਗਾ,"। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ, ਜਿਸ ਦੀ ਹਾਲਤ ਗੰਭੀਰ ਹੈ। 587-km ਯਾਂਗੂਨ-ਮੰਡਲੇ ਹਾਈਵੇਅ ਦੇਸ਼ ਦੇ ਵਪਾਰਕ ਕੇਂਦਰ ਯਾਂਗੂਨ ਅਤੇ ਮਾਂਡਲੇ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਨੂੰ ਜੋੜਦਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News