ਪਾਕਿ 'ਚ ਵੈਨ-ਟ੍ਰੇਲਰ ਦੀ ਜ਼ਬਰਦਸਤ ਟੱਕਰ, 5 ਲੋਕਾਂ ਦੀ ਮੌਤ ਤੇ 6 ਜ਼ਖ਼ਮੀ

Tuesday, Aug 29, 2023 - 01:58 PM (IST)

ਪਾਕਿ 'ਚ ਵੈਨ-ਟ੍ਰੇਲਰ ਦੀ ਜ਼ਬਰਦਸਤ ਟੱਕਰ, 5 ਲੋਕਾਂ ਦੀ ਮੌਤ ਤੇ 6 ਜ਼ਖ਼ਮੀ

ਇਸਲਾਮਾਬਾਦ (ਯੂ.ਐਨ.ਆਈ.): ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਰਾਵਲਪਿੰਡੀ ਸ਼ਹਿਰ ਵਿਚ ਮੰਗਲਵਾਰ ਨੂੰ ਇਕ ਵੈਨ ਅਤੇ ਟਰੇਲਰ ਵਿਚਾਲੇ ਹੋਈ ਟੱਕਰ ਵਿਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਸਥਾਨਕ ਬਚਾਅ ਸੇਵਾ ਨੇ ਇਹ ਜਾਣਕਾਰੀ ਦਿੱਤੀ।  ਜਾਣਕਾਰੀ ਮੁਤਾਬਕ ਹਾਦਸਾ ਸ਼ਹਿਰ ਦੇ ਬਾਹਰਵਾਰ ਸਵੇਰੇ ਵਾਪਰਿਆ, ਜਦੋਂ ਯਾਤਰੀ ਵੈਨ ਨੇ ਪਿੱਛੇ ਤੋਂ ਆ ਰਹੇ ਟਰਾਲੇ ਨੂੰ ਟੱਕਰ ਮਾਰ ਦਿੱਤੀ। 

ਪੜ੍ਹੋ ਇਹ ਅਹਿਮ ਖ਼ਬਰ- ਸ਼ਰਮਨਾਕ! ਸਹੀ ਢੰਗ ਨਾਲ ਹਿਜਾਬ ਨਾ ਪਾਉਣ 'ਤੇ ਅਧਿਆਪਕ ਨੇ ਕੱਟੇ 14 ਕੁੜੀਆਂ ਦੇ ਵਾਲ

ਬਚਾਅ ਸੇਵਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬਚਾਅ ਕਰਮਚਾਰੀ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਉਹਨਾਂ ਨੇ ਪੀੜਤਾਂ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ, ਜਿਹਨਾਂ ਵਿਚ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਸਨ। ਜਾਣਕਾਰੀ ਮੁਤਾਬਕ ਇਹ ਹਾਦਸਾਗ੍ਰਸਤ ਵੈਨ ਰਾਵਲਪਿੰਡੀ ਤੋਂ ਸੂਬੇ ਦੇ ਗੁਜਰਾਂਵਾਲਾ ਸ਼ਹਿਰ ਜਾ ਰਹੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News