ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਖੱਡ 'ਚ ਡਿੱਗੀ ਜੀਪ, 5 ਲੋਕਾਂ ਦੀ ਮੌਤ ਤੇ ਚਾਰ ਜ਼ਖਮੀ

Thursday, Oct 14, 2021 - 02:35 PM (IST)

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਖੱਡ 'ਚ ਡਿੱਗੀ ਜੀਪ, 5 ਲੋਕਾਂ ਦੀ ਮੌਤ ਤੇ ਚਾਰ ਜ਼ਖਮੀ

ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਹਾਵੇਲੀ ਵਿਚ ਵੀਰਵਾਰ ਸਵੇਰੇ ਇਕ ਜੀਪ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਖ਼ਬਰ ਦਿੱਤੀ। 

ਪੜ੍ਹੋ ਇਹ ਅਹਿਮ ਖਬਰ- ਯੂਕੇ ਨੇ ਸਿੱਖ/ਪੰਜਾਬੀ ਰੈਜੀਮੈਂਟ ਨੂੰ ਵਧਾਉਣ ਤੋਂ ਕੀਤਾ ਇਨਕਾਰ, ਦਿੱਤੀ ਇਹ ਦਲੀਲ

ਮੀਡੀਆ ਰਿਪੋਰਟ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਸਤੇ ਵਿਚ ਖੜ੍ਹੀ ਇਕ ਗੱਡੀ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਜੀਪ ਸਵਾਰ ਨੇ ਜੀਪ ਨੂੰ ਇਕ ਪਾਸੇ ਮੋੜ ਦਿੱਤਾ ਅਤੇ ਉਹ ਖੱਡ ਵਿਚ ਡਿੱਗ ਪਈ। ਇਸ ਹਾਦਸੇ ਵਿਚ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਰਾਹਤ ਕਰਮੀਆਂ ਨੇ ਦੱਸਿਆ ਕਿ ਇਹ ਸਾਰੇ ਲੋਕ ਕਸ਼ਮੀਰ ਵਿਚ ਖਵਾਜ਼ਾ ਬਾਂਦੀ ਵਿਚ ਆਏ ਸਨ।


author

Vandana

Content Editor

Related News