ਲਹਿੰਦੇ ਪੰਜਾਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਦਰਦਨਾਕ ਮੌਤ
Tuesday, Oct 08, 2024 - 03:37 PM (IST)
ਇਸਲਾਮਾਬਾਦ (ਏਜੰਸੀ) : ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿੱਚ ਮੰਗਲਵਾਰ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ। ਮੋਟਰਵੇਅ ਪੁਲਸ ਦੇ ਬੁਲਾਰੇ ਸਈਅਦ ਇਮਰਾਨ ਨੇ ਮੁਤਾਬਕ ਇਹ ਘਟਨਾ ਸੂਬਾਈ ਰਾਜਧਾਨੀ ਲਾਹੌਰ ਦੇ ਨੇੜੇ ਮੋਟਰਵੇਅ 'ਤੇ ਵਾਪਰੀ, ਜਿੱਥੇ ਇੱਕ ਯਾਤਰੀ ਬੱਸ ਇੱਕ ਵੈਨ ਨਾਲ ਟਕਰਾ ਗਈ।
ਇਸ ਹਾਦਸੇ ਵਿਚ ਵੈਨ ਵਿਚ ਸਵਾਰ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 8 ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ 2 ਹੋਰਾਂ ਨੇ ਦਮ ਤੋੜ ਦਿੱਤਾ ਅਤੇ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਥੇ ਹੀ ਬੱਸ ਨੂੰ ਮਾਮੂਲੀ ਨੁਕਸਾਨ ਪੁੱਜਾ। ਪੁਲਸ ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ, ਬੱਸ ਡਰਾਈਵਰ ਨੂੰ ਨੀਂਦ ਦੀ ਝਪਕੀ ਆ ਗਈ ਸੀ, ਜਿਸ ਕਾਰਨ ਬੱਸ, ਵੈਨ ਨਾਲ ਟਕਰਾ ਗਈ।
ਇਹ ਵੀ ਪੜ੍ਹੋ: ਹੈਰਾਨੀਜਨਕ; 48 ਸਾਲ ਪਹਿਲਾਂ ਨੌਕਰੀ ਲਈ ਕੀਤਾ ਸੀ ਅਪਲਾਈ, ਹੁਣ ਮਿਲਿਆ ਜਵਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8