ਅਮਰੀਕਾ ਨੇ ਪਾਸ ਕੀਤਾ ਨਵਾਂ ਬਿੱਲ, 5 ਲੱਖ ਭਾਰਤੀਆਂ ਦਾ ਸੁਫ਼ਨਾ ਹੋਵੇਗਾ ਪੂਰਾ
Friday, Mar 19, 2021 - 04:31 PM (IST)
ਵਾਸ਼ਿੰਗਟਨ (ਵਾਰਤਾ) : ਅਮਰੀਕੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਰਿਪ੍ਰੈਜੇਂਟੇਟਿਵ ਨੇ ਇਕ ਅਜਿਹਾ ਬਿੱਲ ਪਾਸ ਕੀਤਾ ਹੈ, ਜਿਸ ਮੁਤਾਬਕ ਬਚਪਨ ਤੋਂ ਗੈਰ-ਕਾਨੂੰਨੀ ਰੂਪ ਨਾਲ ਅਮਰੀਕਾ ਵਿਚ ਰਹਿ ਰਹੇ ਪ੍ਰਵਾਸੀ ਲੋਕਾਂ ਲਈ ਨਾਗਰਿਕਤਾ ਹਾਸਲ ਕਰਨਾ ਆਸਾਨ ਹੋ ਜਾਏਗਾ। ਇਸ ਨਾਲ ਭਾਰਤ ਦੇ ਕਰੀਬ 5 ਲੱਖ ਲੋਕਾਂ ਨੂੰ ਫ਼ਾਇਦਾ ਹੋਵੇਗਾ।
ਇਹ ਵੀ ਪੜ੍ਹੋ: ਭਾਰਤ ਨੇ ਜਮੈਕਾ ਨੂੰ ਭੇਜੀ ਕੋਵਿਡ-19 ਵੈਕਸੀਨ, ਕ੍ਰਿਸ ਗੇਲ ਨੇ PM ਮੋਦੀ ਨੂੰ ਕਿਹਾ ‘ਥੈਂਕ ਯੂ’
ਹਾਊਸ ਆਫ ਰਿਪ੍ਰੇਜੈਂਟੇਟਿਵ ਨੇ ਵੀਰਵਾਰ ਨੂੰ ਅਮਰੀਕਨ ਡ੍ਰੀਮ ਐਂਡ ਪ੍ਰੋਮਿਸ ਐਕਟ ਨੂੰ 228-197 ਵੋਟਾਂ ਦੇ ਅੰਤਰ ਨਾਲ ਪਾਸ ਕਰ ਦਿੱਤਾ ਅਤੇ ਉਸ ਨੂੰ ਸੈਨੇਟ ਦੇ ਵਿਚਾਰ ਲਈ ਭੇਜ ਦਿੱਤਾ ਗਿਆ ਹੈ। ਇਸ ਬੱਲ ਨਾਲ ਅਜਿਹੇ ਲੋਕਾਂ ਲਈ ਵੀ ਨਾਗਰਿਕਤਾ ਹਾਸਲ ਕਰਨਾ ਆਸਾਨ ਹੋ ਜਾਵੇਗਾ, ਜਿਨ੍ਹਾਂ ਨੂੰ ਕਾਨੂੰਨੀ ਨਿਗਰਾਨੀ ਵਿਚ ਰਹਿਣਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣ ਦੀ ਗੱਲ ਵੀ ਚੱਲਦੀ ਰਹਿੰਦੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਬਿੱਲ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਉਹ ਚਾਹੁੰਦੇ ਹਨ ਕਿ ਕਾਂਗਰਸ ਇਸ ਬੱਲ ਨੂੰ ਪਾਸ ਕਰ ਦੇਵੇ, ਜਿਸ ਨਾਲ ਕਰੀਬ 1.1 ਕਰੋੜ ਪ੍ਰਵਾਸੀਆਂ ਨੂੰ ਦੇਸ਼ ਦੀ ਨਾਗਰਿਕਤਾ ਮਿਲਣ ਦਾ ਰਸਤਾ ਸਾਫ਼ ਹੋ ਜਾਏਗਾ।
ਇਹ ਵੀ ਪੜ੍ਹੋ: ਇਮਰਾਨ ਤੋਂ ਬਾਅਦ ਹੁਣ ਜਨਰਲ ਬਾਜਵਾ ਨੇ ਵਧਾਇਆ ਭਾਰਤ ਵੱਲ ਦੋਸਤੀ ਦਾ ਹੱਥ
ਇਸ ਨੂੰ ਅਮਰੀਕਾ ਦੇ ਇਮੀਗ੍ਰੇਸ਼ਨ ਸੁਧਾਰ ਦੀ ਦਿਸ਼ਾ ਵਿਚ ਵੱਡਾ ਕਦਮ ਦੱਸਿਆ ਜਾ ਰਿਹਾ ਹੈ। ਦਰਅਸਲ ਅਮਰੀਕਾ ਵਿਚ ਕਾਨੂੰਨੀ ਦਰਜੇ ਦੇ ਬਿਨ੍ਹਾਂ ਰਹਿ ਰਹੇ ਲੋਕਾਂ ਦੀ ਸੰਖਿਆ 1 ਕਰੋੜ 10 ਲੱਖ ਦੇ ਕਰੀਬ ਹੈ ਅਤੇ ਇਸ ਨਵੇਂ ਕਾਨੂੰਨ ਦੇ ਪ੍ਰਭਾਵ ਵਿਚ ਆਉਣ ਨਾਲ ਇਨ੍ਹਾਂ ਦੀ ਨਾਗਰਿਕਤਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕਦਾ ਹੈ। ਇਸ ਕਾਨੂੰਨ ਨਾਲ ਸਿੱਧੇ ਤੌਰ ’ਤੇ ਭਾਰਤ ਦੇ ਕਰੀਬ 5 ਲੱਖ ਲੋਕਾਂ ਨੂੰ ਫ਼ਾਇਦਾ ਹੋਵੇਗਾ।
ਜੋ ਬਾਈਡਨ ਨੇ ਕਿਹਾ ਕਿ ਉਹ ਇਸ ਬਿੱਲ ਦਾ ਸਮਰਥਨ ਕਰਦੇ ਹਨ ਅਤੇ ਇਸ ਮਹੱਤਵਪੂਰਨ ਕਾਨੂੰਨ ਨੂੰ ਪਾਸ ਕਰਨ ਲਈ ਪ੍ਰਤੀਨਿਧੀ ਸਭਾ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਅਸਥਾਈ ਸੁਰੱਖਿਅਤ ਸਥਿਤੀ (ਟੀ.ਪੀ.ਐਸ.) ਧਾਰਕਾਂ ਅਤੇ ਇੱਥੇ ਰਹਿਣ ਵਾਲੇ ਪ੍ਰਵਾਸੀਆਂ ਅਤੇ ਬਚਪਨ ਵਿਚ ਹੀ ਅਮਰੀਕਾ ਆਏ ਨੌਜਵਾਨਾਂ ਨੂੰ ਬਹੁਤ ਜ਼ਰੂਰੀ ਰਾਹਤ ਪ੍ਰਦਾਨ ਕਰੇਗਾ। ਇਸ ਬਿੱਲ ਨੂੰ ਹੁਣ ਸੈਨੇਟ ਵਿਚ ਪੇਸ਼ ਕੀਤਾ ਜਾਵੇਗਾ, ਜਿੱਥੇ ਪਾਸ ਕੀਤੇ ਜਾਣ ਤੋਂ ਬਾਅਦ ਜੋ ਬਾਈਡਨ ਦੇ ਦਸਤਖ਼ਤ ਕਰਨ ਦੇ ਬਾਅਦ ਇਹ ਕਾਨੂੰਨ ਦੀ ਸ਼ਕਲ ਲਵੇਗਾ।
ਇਹ ਵੀ ਪੜ੍ਹੋ: ਫਰਾਂਸ ’ਚ ਕੋਰੋਨਾ ਦੀ ਤੀਜੀ ਲਹਿਰ- ਪੈਰਿਸ ਸਮੇਤ ਕਈ ਇਲਾਕਿਆਂ ’ਚ ਹੋਈ ਤਾਲਾਬੰਦੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।