ਪਾਕਿਸਤਾਨ ’ਚ ਮਕਾਨ ਦੀ ਛੱਤ ਢਹਿਣ ਕਾਰਨ ਪਰਿਵਾਰ ਦੇ 5 ਲੋਕਾਂ ਦੀ ਮੌਤ

Saturday, Sep 14, 2024 - 04:47 PM (IST)

ਪਾਕਿਸਤਾਨ ’ਚ ਮਕਾਨ ਦੀ ਛੱਤ ਢਹਿਣ ਕਾਰਨ ਪਰਿਵਾਰ ਦੇ 5 ਲੋਕਾਂ ਦੀ ਮੌਤ

ਪੇਸ਼ਾਵਰ  - ਪਾਕਿਸਤਾਨ ਦੇ ਉੱਤਰ ਪੱਛਮੀ ਖੇਤਰ ’ਚ ਹਨੇਰੀ-ਤੂਫਾਨ ਕਾਰਨ ਸ਼ੁੱਕਰਵਾਰ ਦੇਰ ਰਾਤ ਇਕ ਮਕਨਾ ਦੀ ਛੱਤ ਢਹਿਣ ਕਾਰਨ 3 ਬੱਚਿਆਂ ਸਮੇਤ ਇਕ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ, ਇਹ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਨੇ ਦੱਸਿਆ ਕਿ ਚਾਰਸੱਦਾ ਜ਼ਿਲੇ ਤੁਰੰਗਜਈ ਪਿੰਡ ’ਚ ਭਿਆਨਕ ਤੂਫਾਨ ਆਉਣ ਕਾਰਨ ਇਹ ਹਾਦਸਾ ਹੋਇਆ ਸੀ। ਇਸ ਹਾਦਸੇ ’ਚ ਇਕ ਜੋੜਾ ਅਤੇ ਉਨ੍ਹਾਂ ਦੇ 3 ਬੱਚੇ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਸਥਆਨਕ ਲੋਕਾਂ ਅਤੇ ਬਚਾਅ ਮੁਲਾਜ਼ਮਾਂ ਨੇ ਲਾਸ਼ਾਂ ਨੂੰ ਮਲਬੇ ’ਚੋਂ ਕੱਢਿਆ  ਅਤੇ ਉਨ੍ਹਾਂ  ਨੂੰ ਪੋਸਟਮਾਰਨ ਲਈ ਹਸਪਤਾਲ ਲਿਜਾਇਆ ਗਿਆ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਕੇ.ਪੀ. ਦੇ ਅਲੀਮ ਅਮੀਨ ਨੇ ਹਾਦਸੇ ’ਤੇ ਦੁੱਖ ਪ੍ਰਗਟਾਇਆ ਅਤੇ ਪੀੜਤ ਪਰਿਵਾਰਨੂੰ  ਨਕਦ ਮੁਆਵਜ਼ਾ ਦੇਣ ਦਾ ਐਲਾਨ ਕੀਤਾ।

ਪੜ੍ਹੋ ਇਹ ਖ਼ਬਰ-ਈਰਾਨ ’ਚ ਬੰਦੂਕਧਾਰੀਆਂ ਨੇ ਕੀਤੀ 3 ਲੋਕਾਂ ਦੀ ਹੱਤਿਆ, ਇਕ ਜ਼ਖਮੀ

ਪੜ੍ਹੋ ਇਹ ਖ਼ਬਰ-ਪੁਤਿਨ ਨੇ ਦਿੱਤੀ ਅਮਰੀਕਾ ਨੂੰ ਧਮਕੀ, ਮਿਜ਼ਾਈਲ ਹਮਲੇ ਕਰਨ ਤੋਂ ਪਿੱਛੇ ਹਟਿਆ ਯੂਕ੍ਰੇਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Sunaina

Content Editor

Related News