ਪਾਕਿਸਤਾਨ ''ਚ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

Saturday, Sep 14, 2024 - 11:46 AM (IST)

ਪਾਕਿਸਤਾਨ ''ਚ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਪੇਸ਼ਾਵਰ (ਭਾਸ਼ਾ) - ਪਾਕਿਸਤਾਨ ਦੇ ਉੱਤਰੀ-ਪੱਛਮੀ ਖੇਤਰ ਵਿਚ ਸ਼ੁੱਕਰਵਾਰ ਦੇਰ ਰਾਤ ਤੂਫਾਨ ਕਾਰਨ ਇਕ ਘਰ ਦੀ ਛੱਤ ਡਿੱਗਣ ਨਾਲ ਤਿੰਨ ਬੱਚਿਆਂ ਸਮੇਤ ਇਕ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਚਾਰਸਦਾ ਜ਼ਿਲ੍ਹੇ ਦੇ ਤੁਰੰਗਜਈ ਪਿੰਡ ਵਿੱਚ ਤੇਜ਼ ਤੂਫ਼ਾਨ ਕਾਰਨ ਵਾਪਰਿਆ।

ਇਸ ਹਾਦਸੇ ਵਿੱਚ ਇੱਕ ਜੋੜੇ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਅਤੇ ਬਚਾਅ ਕਰਮਚਾਰੀਆਂ ਨੇ ਲਾਸ਼ਾਂ ਨੂੰ ਮਲਬੇ ਤੋਂ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਕੇ.ਪੀ.ਕੇ ਅਲੀ ਅਮੀਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰ ਨੂੰ ਨਕਦ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।


author

Harinder Kaur

Content Editor

Related News