ਕੈਨੇਡਾ 'ਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ 'ਚ ਫੈਲੀ ਦਹਿਸ਼ਤ, 17 ਦਿਨਾਂ 'ਚ 5 ਪੰਜਾਬੀਆਂ ਦਾ ਕਤਲ

Tuesday, Dec 13, 2022 - 02:13 PM (IST)

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਆਏ ਦਿਨ ਪੰਜਾਬੀਆਂ ਦੀਆਂ ਮੌਤਾਂ ਹੋ ਰਹੀਆਂ ਹਨ, ਜਿਸ ਕਾਰਨ ਹੁਣ ਉਨ੍ਹਾਂ ਮਾਪਿਆਂ ਵਿਚ ਦਹਿਸ਼ਤ ਫੈਲ ਗਈ ਹੈ, ਜਿਨ੍ਹਾਂ ਦੇ ਬੱਚੇ ਕੈਨੇਡਾ ਵਿਚ ਪੜ੍ਹ ਰਹੇ ਹਨ। ਦੱਸ ਦੇਈਏ ਕਿ ਕੈਨੇਡਾ ਵਿਚ ਸਿਰਫ਼ 17 ਦਿਨਾਂ ਵਿਚ ਵੱਖ-ਵੱਖ ਘਟਨਾਵਾਂ ਵਿਚ 5 ਪੰਜਾਬੀਆਂ ਦਾ ਕਤਲ ਹੋਇਆ ਹੈ। ਦੱਸ ਦੇਈਏ ਕਿ ਕੇਂਦਰ ਨੇ 'ਨਫ਼ਰਤੀ ਅਪਰਾਧਾਂ, ਸੰਪਰਦਾਇਕ ਹਿੰਸਾ 'ਚ ਤੇਜ਼ੀ ਨਾਲ ਵਾਧੇ' ਵਿਰੁੱਧ ਸਤੰਬਰ ਵਿੱਚ ਇਕ ਐਡਵਾਈਜ਼ਰੀ ਵੀ ਜਾਰੀ ਕੀਤੀ ਸੀ। 24 ਨਵੰਬਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਸੂਬੇ ਵਿਚ ਇਕ 18 ਸਾਲਾ ਪੰਜਾਬੀ ਮੂਲ ਦੇ ਨੌਜਵਾਨ ਮਹਿਕਪ੍ਰੀਤ ਸੇਠੀ ਹਾਈ ਸਕੂਲ ਦੀ ਪਾਰਕਿੰਗ ਵਿਚ ਇਕ ਨੌਜਵਾਨ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਪਰਿਵਾਰ 8 ਸਾਲ ਪਹਿਲਾਂ ਦੁਬਈ ਤੋਂ ਕੈਨੇਡਾ ਆਇਆ ਸੀ ਅਤੇ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹੈ। ਮਹਿਕਪ੍ਰੀਤ ਦੇ ਪਿਤਾ ਹਰਸ਼ਪ੍ਰੀਤ ਨੇ ਕਿਹਾ, "ਮੈਂ ਇਸ ਉਮੀਦ ਨਾਲ ਕੈਨੇਡਾ ਆਇਆ ਸੀ ਕਿ ਮੇਰੇ ਬੱਚਿਆਂ ਦਾ ਭਵਿੱਖ ਬਿਹਤਰ ਹੋਵੇਗਾ, ਉਹ ਸੁਰੱਖਿਅਤ ਰਹਿਣਗੇ... ਹੁਣ ਮੈਨੂੰ ਪਛਤਾਵਾ ਹੋ ਰਿਹਾ ਹੈ ਕਿ ਮੈਂ ਆਪਣੇ ਬੱਚਿਆਂ ਸਮੇਤ ਇਸ ਦੇਸ਼ ਵਿੱਚ ਕਿਉਂ ਆਇਆ ਹਾਂ।"

ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਵਾਪਰੀ ਗੋਲੀਬਾਰੀ ਦੀ ਘਟਨਾ, 2 ਪੁਲਸ ਮੁਲਾਜ਼ਮਾਂ ਸਮੇਤ 6 ਲੋਕਾਂ ਦੀ ਮੌਤ

ਇਸੇ ਤਰ੍ਹਾਂ 3 ਦਸੰਬਰ ਦੀ ਰਾਤ ਓਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿੱਚ ਇੱਕ ਪੈਟਰੋ-ਕੈਨੇਡਾ ਗੈਸ ਸਟੇਸ਼ਨ 'ਤੇ ਇੱਕ ਅਣਪਛਾਤੇ ਹਮਲਾਵਰ ਨੇ ਪਵਨਪ੍ਰੀਤ ਕੌਰ ਨੂੰ ਗੋਲੀਆਂ ਮਾਰ ਦਿੱਤੀਆਂ ਸਨ, ਜਿੱਥੇ ਉਹ ਰਾਤ ਭਰ ਕੰਮ ਕਰ ਰਹੀ ਸੀ। ਪਵਨਪ੍ਰੀਤ ਦੀ ਮਾਂ ਜਸਵੀਰ ਕੌਰ ਨੇ ਕਿਹਾ, “ਸਾਨੂੰ ਉਸ ਨੂੰ ਕੈਨੇਡਾ ਭੇਜਣ ਦਾ ਅਫ਼ਸੋਸ ਹੈ। ਸਾਨੂੰ ਉਸ ਨੂੰ ਇੱਥੇ ਆਪਣੇ ਕੋਲ ਰੱਖਣਾ ਚਾਹੀਦਾ ਸੀ।” 3 ਦਸੰਬਰ ਨੂੰ ਇਕ ਹੋਰ ਘਟਨਾ ਸਾਹਮਣੇ ਆਈ ਸੀ, ਜਿਸ ਵਿਚ ਐਡਮਿੰਟਨ ਵਿਚ 24 ਸਾਲਾ ਨੌਜਵਾਨ ਸਨਰਾਜ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਰਾਤ ਕਰੀਬ 8:40 ਵਜੇ ਪੁਲਸ ਨੂੰ ਸਾਕਾਵ ਦੇ ਨੇੜੇ 51ਵੀਂ ਸਟਰੀਟ ਅਤੇ 13ਵੀਂ ਐਵੇਨਿਊ ਦੇ ਖੇਤਰ ਵਿੱਚ ਬੁਲਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ। ਪੁਲਸ ਜਿਵੇਂ ਹੀ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਸਨਰਾਜ ਨੂੰ ਜ਼ਖ਼ਮੀ ਹਾਲਤ 'ਚ ਦੇਖਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

ਇਹ ਵੀ ਪੜ੍ਹੋ: ਪਾਕਿ ’ਚ ਸਿੱਖ ਕੌਮ ਨੂੰ ਵੱਖਰੀ ਕੌਮ ਵਜੋਂ ਮਿਲੀ ਮਾਨਤਾ

ਇਸੇ ਤਰ੍ਹਾਂ ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਨੂੰ 29 ਨਵੰਬਰ 2022 ਨੂੰ ਪੱਛਮੀ ਵੈਨਕੂਵਰ ਵਿਚ ਇਕ ਕੁੜੀ ਦੀ ਮ੍ਰਿਤਕ ਦੇਹ ਮਿਲੀ ਸੀ, ਜਿਸ ਦੀ ਬਾਅਦ ਵਿਚ ਪਛਾਣ ਸਰੀ ਤੋਂ ਕਈ ਦਿਨਾਂ ਤੋਂ ਲਾਪਤਾ ਹੋਈ ਜਸਵੀਰ ਪਰਮਾਰ ਵਜੋਂ ਹੋਈ ਸੀ। ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ ਉਸ ਨੇ ਆਖਰੀ ਵਾਰ 22 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ। ਫਿਰ 10 ਦਸੰਬਰ ਨੂੰ 40 ਸਾਲਾ ਹਰਪ੍ਰੀਤ ਕੌਰ ਦਾ ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਆਪਣੇ ਘਰ ਵਿੱਚ ਕਈ ਵਾਰ ਚਾਕੂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਸੀ।

ਇਹ ਵੀ ਪੜ੍ਹੋ: ਸਾਵਧਾਨ! ਜੰਮੀ ਹੋਈ ਝੀਲ 'ਤੇ ਖੇਡ ਰਹੇ ਬੱਚੇ ਪਾਣੀ 'ਚ ਡੁੱਬੇ, ਬਾਹਰ ਕੱਢੇ 4 ਬੱਚਿਆਂ ਨੂੰ ਪਿਆ ਦਿਲ ਦਾ ਦੌਰਾ


cherry

Content Editor

Related News