ਪਾਕਿਸਤਾਨ ’ਚ ਪਹਿਲੀ ਵਾਰ 5 ਮਹਿਲਾ ਅੱਤਵਾਦੀ ਗ੍ਰਿਫਤਾਰ
Sunday, Sep 03, 2023 - 09:36 AM (IST)
ਲਾਹੌਰ (ਭਾਸ਼ਾ) - ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲਸ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੀਆਂ 5 ਮਹਿਲਾ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਪੁਲਸ ਨੇ ਮਹਿਲਾ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਭਾਰਤ ਦੇ ਨਾਲ-ਨਾਲ ਇਨ੍ਹਾਂ ਦੇਸ਼ਾਂ ਨੇ ਵੀ ਚੀਨ ਦੇ ਨਵੇਂ ਨਕਸ਼ੇ ਨੂੰ ਕੀਤਾ Reject
ਪੰਜਾਬ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ. ਟੀ. ਡੀ.) ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਇਨ੍ਹਾਂ 5 ਮਹਿਲਾ ਅੱਤਵਾਦੀਆਂ ਨੂੰ ਲਾਹੌਰ ਅਤੇ ਸ਼ੇਖੂਪੁਰਾ ਤੋਂ ਗ੍ਰਿਫਤਾਰ ਕੀਤਾ ਹੈ। ਸੀ. ਟੀ. ਡੀ. ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਮਹਿਲਾ ਅੱਤਵਾਦੀਆਂ ਕੋਲੋਂ ਹਥਿਆਰ, ਨਕਦੀ, ਪਾਬੰਦੀਸ਼ੁਦਾ ਸਾਹਿਤ ਸਣੇ ਅਤੇ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅੱਜ ਤੋਂ ਹੋਣ ਜਾ ਰਹੇ ਹਨ ਕਈ ਮਹੱਤਵਪੂਰਨ ਬਦਲਾਅ, ਨਿਯਮਾਂ ਦੀ ਅਣਦੇਖੀ ਕਾਰਨ ਹੋ ਸਕਦੈ ਨੁਕਸਾਨ
ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਔਰਤਾਂ ਆਈ. ਐੱਸ. ਆਈ. ਐੱਸ. ਦੀਆਂ ਸਰਗਰਮ ਮੈਂਬਰ ਹਨ ਅਤੇ ਦੇਸ਼ ਵਿਚ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਰਹੀਆਂ ਹਨ। ਗ੍ਰਿਫਤਾਰ ਅੱਤਵਾਦੀਆਂ ਦੀ ਪਛਾਣ ਏਮਨ, ਜਾਵੇਰੀਆ, ਸਾਦੀਆ, ਫੈਜ਼ਾ ਅਤੇ ਫਖਰਾ ਵਜੋਂ ਹੋਈ ਹੈ। ਉਨ੍ਹਾਂ ਨੂੰ ਮਾਮਲਾ ਦਰਜ ਕਰਕ ਕੇ ਅਗਲੇਰੀ ਜਾਂਚ ਲਈ ਕਿਸੇ ਅਣਦੱਸੀ ਥਾਂ ’ਤੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਆਫ਼ਰ: 200 ਰੁਪਏ ਦੀ Shopping ਕਰਨ 'ਤੇ ਮਿਲੇਗਾ 1 ਕਰੋੜ ਜਿੱਤਣ ਦਾ ਮੌਕਾ, ਜਾਣੋ ਕਿਵੇਂ?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8