ਪਾਕਿ ਦੇ ਦੱਖਣੀ ਵਜ਼ੀਰਿਸਤਾਨ ’ਚ 5 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ

Sunday, Dec 24, 2023 - 12:00 PM (IST)

ਪਾਕਿ ਦੇ ਦੱਖਣੀ ਵਜ਼ੀਰਿਸਤਾਨ ’ਚ 5 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ

ਗੁਰਦਾਸਪੁਰ/ਪਾਕਿਸਤਾਨ (ਵਿਨੋਦ)- ਪਾਕਿਸਤਾਨ ਦੇ ਦੱਖਣੀ ਵਜ਼ੀਰਿਸਤਾਨ ਦੇ ਸ਼ਿਨ ਵਾਰਸਾਕ ਇਲਾਕੇ ’ਚ ਅੱਤਵਾਦੀਆਂ ਨੇ ਗੋਲੀ ਮਾਰ ਕੇ 5 ਮਜ਼ਦੂਰਾਂ ਦੀ ਹੱਤਿਆ ਕਰ ਦਿੱਤੀ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਪੁਲਸ ਚੌਕੀ ਦੀ ਉਸਾਰੀ ਕਰ ਰਹੇ 5 ਮਜ਼ਦੂਰ ਆਪਣੇ ਡੇਰੇ ’ਚ ਸੌਂ ਰਹੇ ਸਨ।  ਇਸ ਦੌਰਾਨ ਕੁਝ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  ਤਰਨਤਾਰਨ 'ਚ ਰੰਜਿਸ਼ ਦੇ ਚੱਲਦਿਆਂ ਕੀਤੀ ਅੰਨ੍ਹੇਵਾਹ ਫਾਈਰਿੰਗ, ਇਕ ਦੀ ਮੌਤ, 3 ਗੰਭੀਰ ਜ਼ਖ਼ਮੀ

ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ’ਤੇ ਇਲਾਕੇ ’ਚ ਖੁਫ਼ੀਆ ਆਪ੍ਰੇਸ਼ਨ ਚਲਾਇਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਪਹਿਲਾ ਕੋਰੋਨਾ ਪਾਜ਼ੇਟਿਵ ਮਾਮਲਾ ਆਇਆ ਸਾਹਮਣੇ, ਲੰਡਨ ਦੀ ਰਹਿਣ ਵਾਲੀ ਹੈ ਔਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News