ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਮੌਕੇ 50 ਸਿੰਘਾਂ ਨੇ ਛੱਕੀ ਖੰਡੇ ਬਾਟੇ ਦੀ ਪਾਹੁਲ

Monday, Apr 08, 2024 - 04:03 PM (IST)

ਰੋਮ(ਦਲਵੀਰ ਕੈਂਥ) - ਇਟਲੀ ਵਿੱਚ ਸਿੱਖ ਪੰਥ ਵੱਲੋਂ ਕੀਤੇ ਜਾਂਦੇ ਧਾਰਮਿਕ ਸਮਾਗਮਾਂ ਵਿੱਚ ਹਮੇਸ਼ਾ ਮੋਢੀ ਰਿਹਾ ਹੈ। ਇਟਲੀ ਵਿੱਚ ਗੁਰਦੁਆਰਾ ਸਿੰਘ ਸਭਾ, ਨੋਵੇਲਾਰਾ ਇੱਕ ਇਤਿਹਾਸਕ ਅਸਥਾਨ ਵੱਜੋਂ ਮਹੱਤਤਾ ਰੱਖਦਾ ਹੈ। ਬੀਤੇ ਦਿਨ ਗੁਰਦੁਆਰਾ ਸਾਹਿਬ ਵਿਖੇ ਸਾਹਿਬ-ਏ-ਕਮਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਬਖਸ਼ੀ ਅੰਮ੍ਰਿਤ ਦੀ ਦਾਤ ਜਿਸ ਨੇ ਦੱਬੇ ਕੁਚਲੇ 'ਤੇ ਮਜ਼ਲੂਮ ਲੋਕਾਂ ਵਿੱਚ ਹਿੰਮਤ,ਦਲੇਰੀ ਅਤੇ ਅਣਖ ਨਾਲ ਸਿਰ ਉੱਚਾ ਕਰਕੇ ਜਿਉਣ ਦਾ ਜਜ਼ਬਾ ਭਰ ਦਿੱਤਾ ਸੀ।

ਇਹ ਵੀ ਪੜ੍ਹੋ :     ਨਰਾਤਿਆਂ ’ਚ ਨੇਤਾਵਾਂ ਵੱਲੋਂ ਚੜ੍ਹਾਉਣ ਵਾਲੇ ਮੋਟੇ ਚੜ੍ਹਾਵੇ ’ਤੇ ਵੀ ਚੋਣ ਕਮਿਸ਼ਨ ਦੀ ਨਜ਼ਰ, ਦਿੱਤੇ ਇਹ ਆਦੇਸ਼

PunjabKesari

ਇਹ ਵੀ ਪੜ੍ਹੋ :      ਮੰਨੇ-ਪ੍ਰਮੰਨੇ ਬਰਾਂਡਜ਼ ਦੇ ਬੈਂਡੇਜਜ਼ ’ਚ ਮਿਲੇ ਜ਼ਹਿਰੀਲੇ ਕੈਮੀਕਲ, ਕੈਂਸਰ ਵਰਗੀਆਂ ਬੀਮਾਰੀਆਂ ਦੀ ਚਿਤਾਵਨੀ

ਗੁਰੂ ਸਾਹਿਬ ਵੱਲੋਂ ਬਖਸ਼ੀ ਅੰਮ੍ਰਿਤ ਦਾਤ ਨੂੰ ਮੁੱਖ ਰੱਖਦਿਆਂ ਅੰਮ੍ਰਿਤ ਸੰਚਾਰ ਦਾ ਮਹਾਨ ਉਪਰਾਲਾ ਕੀਤਾ ਗਿਆ। ਜਿਸ ਵਿੱਚ ਇੰਗਲੈਂਡ ਤੋਂ ਭਾਈ ਬਲਦੇਵ ਸਿੰਘ, ਭਾਈ ਰੇਸ਼ਮ ਸਿੰਘ ਅਤੇ ਭਾਈ ਸਤਨਾਮ ਸਿੰਘ ਦੇ ਜਥੇ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ ਅਤੇ ਅੰਮ੍ਰਿਤ ਅਭਿਲਾਖੀ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੂਰਨ ਗੁਰ-ਮਰਿਯਾਦਾ ਅਨੁਸਾਰ ਅੰਮ੍ਰਿਤ ਪਾਨ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 50 ਤੋਂ ਵੱਧ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਕਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ।

ਇਹ ਵੀ ਪੜ੍ਹੋ :     ਕਿਸਾਨਾਂ ਵੱਲੋਂ MSP ਦੇ ਮੁਲਾਂਕਣ ਦੇ ਸੋਧ ਲਈ ਕਮੇਟੀ ਦਾ ਗਠਨ, ਅਗਲੀ ਰਣਨੀਤੀ ਦਾ ਕੀਤਾ ਐਲਾਨ

ਇਹ ਵੀ ਪੜ੍ਹੋ :      ਪ੍ਰੇਮਾਨੰਦ ਮਹਾਰਾਜ ਜੀ ਕੋਲੋਂ ਆਸ਼ੀਰਵਾਦ ਲੈਣ ਪਹੁੰਚੀ ਹੇਮਾ ਮਾਲਿਨੀ, ਸੰਤਾਂ ਨੇ ਦਿੱਤੀ ਇਹ ਸਿੱਖਿਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News