ਸਿੰਗਾਪੁਰ ''ਚ ਸਾਹਮਣੇ ਆਏ ਕੋਰੋਨਾ ਵਾਇਰਸ ਇਨਫੈਕਸ਼ਨ ਦੇ 528 ਨਵੇਂ ਮਾਮਲੇ
Thursday, Apr 30, 2020 - 04:03 PM (IST)

ਸਿੰਗਾਪੁਰ- ਸਿੰਗਾਪੁਰ ਵਿਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦੇ 528 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਇਥੇ ਇਨਫੈਕਟਡ ਲੋਕਾਂ ਦੀ ਗਿਣਤੀ ਵਧ ਕੇ 16,169 ਹੋ ਗਈ ਹੈ। ਕੋਰੋਨਾ ਵਾਇਰਸ ਨਾਲ ਇਨਫੈਕਟਡ ਲੋਕਾਂ ਵਿਚ ਵੱਡੀ ਗਿਣਤੀ ਵਿਦੇਸ਼ੀ ਨਾਗਰਿਕਾਂ ਦੀ ਹੈ। ਇਸ ਵਾਇਰਸ ਨਾਲ ਇਨਫੈਕਟਡ ਵਧੇਰੇ ਲੋਕ ਵਿਦੇਸ਼ੀ ਕਾਮੇ ਹਨ, ਜੋ ਸਮੂਹਾਂ ਵਿਚ ਰਹਿੰਦੇ ਹਨ। ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ ਹੈ। ਦ ਸਟ੍ਰੇਟਸ ਟਾਈਮ ਦੀ ਖਬਰ ਮੁਤਾਬਕ ਸਿੰਗਾਪੁਰ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਜਾਂਚ 'ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤੇ ਇਨਫੈਕਸ਼ਨ ਫੈਲਣ ਦੇ ਬਿੰਦੂਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ।