552ਵਾਂ ਆਗਮਨ ਪੁਰਬ 28 ਨਵੰਬਰ ਨੂੰ ਸ੍ਰੀ ਗੁਰੂ ਰਵਿਦਾਸ ਟੈਂਪਲ ਬਰੇਸ਼ੀਆ ਵਿਖੇ ਮਨਾਇਆ ਜਾਵੇਗਾ

Friday, Nov 26, 2021 - 11:38 PM (IST)

552ਵਾਂ ਆਗਮਨ ਪੁਰਬ 28 ਨਵੰਬਰ ਨੂੰ ਸ੍ਰੀ ਗੁਰੂ ਰਵਿਦਾਸ ਟੈਂਪਲ ਬਰੇਸ਼ੀਆ ਵਿਖੇ ਮਨਾਇਆ ਜਾਵੇਗਾ

ਰੋਮ (ਕੈਂਥ) - ਸ਼੍ਰੀ ਗੁਰੂ ਰਵਿਦਾਸ ਟੈਪਲ (ਮਨੈਰਬੀਓ) ਬਰੇਸ਼ੀਆ ਵਲੋ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਅਤੇ ਭਗਵਾਨ ਵਾਲਮੀਕ ਮਹਾਰਾਜ ਜੀ ਨਾਮਲੇਵਾ ਸੰਗਤਾ ਵਲੋਂ ਮਹਾਨ ਸਿੱਖ ਧਰਮ ਦੇ ਬਾਨੀ ਸਤਿਗੁਰੂ ਨਾਨਕ ਦੇਵ ਮਹਾਰਾਜ ਜੀ ਦਾ 552ਵਾਂ ਆਗਮਨ ਪੁਰਬ 28 ਨਵੰਬਰ ਦਿਨ ਐਤਵਾਰ ਨੂੰ ਬਹੁਤ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਸ਼੍ਰੀ ਪਾਵਨ ਅੰਮ੍ਰਿਤ ਬਾਣੀ ਜੀ ਦੇ ਅਖੰਡ ਜਾਪ ਕੀਤੇ ਜਾਣਗੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਇਸ ਉਪਰੰਤ ਬੀਬੀ ਭੁਪਿੰਦਰ ਕੌਰ ਵਿਚੈਂਸਾ ਵਾਲਿਆਂ ਦਾ ਕੀਰਤਨੀ ਜੱਥਾ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਘਰ ਦੇ ਮੁੱਖ ਸੇਵਾਦਾਰ ਅਮਰੀਕ ਦੋਲੀਕੇ ਵਲੋਂ ਸਭ ਸੰਗਤਾਂ ਨੂੰ ਨਿਮਰਤਾ ਸਹਿਤ ਅਪੀਲ ਹੈ ਕਿ ਗੁਰੂਘਰ ਪਹੁੰਚੋ ਅਤੇ ਖੁਸ਼ੀਆਂ ਪ੍ਰਾਪਤ ਕਰੋ ਜੀ। ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News