ਇਟਲੀ ਦੇ ਲਵੀਨੀਓ ''ਚ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ
Thursday, Nov 20, 2025 - 04:33 PM (IST)
ਮਿਲਾਨ (ਸਾਬੀ ਚੀਨੀਆ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਇਟਲੀ ਵੱਸਦੀਆਂ ਸੰਗਤਾਂ ਵੱਲੋਂ ਬਹੁਤ ਸ਼ਰਧਾ ਭਾਵਨਾ ਤੇ ਚੜ੍ਹਦੀ ਕਲਾ ਨਾਲ ਮਨਾਇਆ ਜਾ ਰਿਹਾ ਹੈ। ਰੋਮ ਸ਼ਹਿਰ ਦੇ ਨਾਲ ਪੈਂਦੇ ਕਸਬਾ ਲਵੀਨੀਓ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ 3 ਦਿਨਾਂ ਧਾਰਮਿਕ ਦਾ ਆਯੋਜਨ ਕੀਤਾ ਗਿਆ।

ਇਸ ਦੌਰਾਨ ਆਰੰਭ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਹਾਜ਼ੂਰੀ ਰਾਗੀ ਬਾਬਾ ਦਲਬੀਰ ਸਿੰਘ ਭਾਈ ਵਿਕਰਮਜੀਤ ਸਿੰਘ ਤੇ ਭਾਈ ਕੁਲਦੀਪ ਸਿੰਘ ਦੇ ਜੱਥਿਆ ਦੁਆਰਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ 'ਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਅਤੇ ਆਏ ਹੋਏ ਜੱਥਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾ ਦੇ ਕੇ ਸਨਮਾਨਤ ਕੀਤਾ ਗਿਆ।

