UAE ''ਚ ਕੋਰੋਨਾ ਦੇ 557 ਨਵੇਂ ਮਾਮਲੇ ਆਏ ਸਾਹਮਣੇ, 111 ਦੀ ਮੌਤ
Saturday, May 02, 2020 - 12:25 AM (IST)
ਦੁਬਈ - ਸੰਯੁਕਤ ਰਾਸ਼ਟਰ ਅਮੀਰਾਤ ਵਿਚ ਪਿਛਲੇ 24 ਘੰਟਿਆਂ ਵਿਚ 26,000 ਲੋਕਾਂ ਦੇ ਕੋਰੋਨਾਵਾਇਰਸ ਮਹਾਮਾਰੀ ਦੇ ਟੈਸਟ ਹੋਣ ਤੋਂ ਬਾਅਦ 557 ਲੋਕ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਇਥੇ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 13,308 ਪਹੁੰਚ ਗਈ ਹੈ। ਯੂ. ਏ. ਈ. ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ।
ਅੰਕੜਿਆਂ ਮੁਤਾਬਕ 6 ਨਵੀਆਂ ਮੌਤਾਂ ਸਾਹਮਣੇ ਆਉਣ ਤੋਂ ਬਾਅਦ ਕੁਲ ਮਿ੍ਰਤਕਾਂ ਦੀ ਗਿਣਤੀ ਵਧ ਕੇ 111 ਹੋ ਗਈ ਹੈ। ਇਸ ਬੀਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਕੇ 2543 ਹੋ ਗਈ ਹੈ। ਦੇਸ਼ ਵਿਚ 10 ਲੱਖ ਤੋਂ ਜ਼ਿਆਦਾ ਲੋਕਾਂ ਦੀ ਜਾਂਚ ਹੋਣ ਤੋਂ ਇਲਾਵਾ ਕਰੀਬ 10,000 ਮਰੀਜ਼ਾਂ ਦਾ ਯੂ. ਏ. ਈ. ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਉਥੇ ਹੀ ਯੂ. ਏ. ਈ. ਵਿਚ ਵੱਡੇ ਪੱਧਰ 'ਤੇ ਵਿਦੇਸ਼ੀ ਕਾਮੇ ਕੰਮ ਕਰਦੇ ਹਨ, ਜਿਨ੍ਹਾਂ ਵਿਚੋਂ ਕਈ ਵਾਇਰਸ ਦੀ ਲਪੇਟ ਵਿਚ ਆ ਗਏ ਹਨ ਅਤੇ ਕਈ ਆਪਣੀ ਜਾਨ ਗੁਆ ਚੁੱਕੇ ਹਨ।