ਬ੍ਰਾਜ਼ੀਲ 'ਚ ਨਵੇਂ ਸਾਲ ਦੀਆਂ ਛੁੱਟੀਆਂ ਦੌਰਾਨ ਵਾਪਰੇ 725 ਸੜਕ ਹਾਦਸੇ, 56 ਲੋਕਾਂ ਦੀ ਮੌਤ

01/03/2024 9:27:22 AM

ਸਾਓ ਪਾਓਲੋ (ਵਾਰਤਾ)- ਬ੍ਰਾਜ਼ੀਲ ਵਿਚ ਨਵੇਂ ਸਾਲ ਦੀਆਂ ਛੁੱਟੀਆਂ ਦੌਰਾਨ ਵਾਪਰੇ 725 ਸੜਕ ਹਾਦਸਿਆਂ ਵਿਚ 56 ਲੋਕਾਂ ਦੀ ਮੌਤ ਹੋ ਗਈ ਅਤੇ 903 ਹੋਰ ਜ਼ਖ਼ਮੀ ਹੋ ਗਏ ਹਨ। ਫੈਡਰਲ ਹਾਈਵੇ ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਮੌਤਾਂ ਇਕ ਸਾਲ ਪਹਿਲਾਂ ਦੀ ਤੁਲਨਾ ਵਿਚ 25 ਫ਼ੀਸਦੀ ਘੱਟ ਹਨ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ 6 ਨਾਈਆਂ ਦਾ ਗੋਲੀਆਂ ਮਾਰ ਕੇ ਕਤਲ, ਦਹਿਸ਼ਤ 'ਚ ਆਏ ਲੋਕ

ਬਿਆਨ ਵਿੱਚ ਕਿਹਾ ਗਿਆ ਹੈ ਕਿ ਕਾਰਨੀਵਲ ਦੇ ਨਾਲ ਨਵੇਂ ਸਾਲ ਦੀਆਂ ਛੁੱਟੀਆਂ ਬ੍ਰਾਜ਼ੀਲ ਦਾ ਸਭ ਤੋਂ ਵਿਅਸਤ ਸੈਰ-ਸਪਾਟਾ ਸੀਜ਼ਨ ਹੈ। ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਨਸ਼ੇ ਵਿਚ ਗੱਡੀ ਚਲਾਉਣ ਤੋਂ ਰੋਕਣ ਲਈ ਇਕ ਵਿਸ਼ੇਸ਼ ਸੜਕ ਸੁਰੱਖਿਆ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਅਧਿਕਾਰੀਆਂ ਨੇ 383 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ 557 ਕਿਲੋਗ੍ਰਾਮ ਭੰਗ ਜ਼ਬਤ ਕੀਤੀ।

ਇਹ ਵੀ ਪੜ੍ਹੋ: ਨਵਾਂ ਸਾਲ ਚੜ੍ਹਦੇ ਹੀ ਬ੍ਰਿਟਿਸ਼ ਅਖ਼ਬਾਰ ਨੇ ਕੀਤੀ ਭਵਿੱਖਬਾਣੀ, ਇਸ ਵਾਰ ਵੀ ਮੋਦੀ ਸਿਰ ਸਜੇਗਾ PM ਦਾ ਤਾਜ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

cherry

This news is Content Editor cherry