ਇੰਡੋਨੇਸ਼ੀਆ ਦੇ ਪੂਰਬੀ ਹਿੱਸੇ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ
Wednesday, Jan 18, 2023 - 01:43 PM (IST)
ਜਕਾਰਤਾ (ਭਾਸ਼ਾ) : ਇੰਡੋਨੇਸ਼ੀਆ ਦੇ ਪੂਰਬੀ ਹਿੱਸੇ ‘ਚ ਬੁੱਧਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੀ ਤੀਬਰਤਾ 6.1 ਸੀ ਅਤੇ ਇਸ ਦਾ ਕੇਂਦਰ ਗੋਰੋਂਟਾਲੋ ਤੋਂ 65 ਕਿਲੋਮੀਟਰ ਦੱਖਣ-ਦੱਖਣ ਪੂਰਬ ਵਿਚ ਸਮੁੰਦਰ ਵਿਚ 147 ਕਿਲੋਮੀਟਰ ਦੀ ਡੂੰਘਾਈ ਵਿਚ ਸੀ।
ਭੂਚਾਲ ਦੇ ਝਟਕੇ ਗੋਰੋਂਤਾਲੋ, ਉੱਤਰੀ ਸੁਲਾਵੇਸੀ, ਉੱਤਰੀ ਮਲੂਕੂ ਅਤੇ ਕੇਂਦਰੀ ਸੁਲਾਵੇਸੀ ਸੂਬਿਆਂ ਵਿੱਚ ਮਹਿਸੂਸ ਕੀਤੇ ਗਏ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਇੰਡੋਨੇਸ਼ੀਆ ਪ੍ਰਸ਼ਾਂਤ ਮਹਾਸਾਗਰ 'ਚ 'ਰਿੰਗ ਆਫ ਫਾਇਰ' 'ਤੇ ਸਥਿਤ ਹੋਣ ਕਾਰਨ ਇੱਥੇ ਭੂਚਾਲ ਦਾ ਖ਼ਤਰਾ ਰਹਿੰਦਾ ਹੈ। ਜ਼ਿਕਰਯੋਗ ਹੈ ਕਿ ਪੱਛਮੀ ਜਾਵਾ ਦੇ ਸਿਆਨਜੂਰ ਸ਼ਹਿਰ ਵਿੱਚ 21 ਨਵੰਬਰ ਨੂੰ ਆਏ 5.6 ਤੀਬਰਤਾ ਵਾਲੇ ਭੂਚਾਲ ਵਿੱਚ ਘੱਟੋ-ਘੱਟ 331 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਲਗਭਗ 600 ਲੋਕ ਜ਼ਖ਼ਮੀ ਹੋ ਗਏ ਸਨ।