ਪਾਪੂਆ ਨਿਊ ਗਿਨੀ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ
Tuesday, Mar 14, 2023 - 11:45 AM (IST)
ਪੋਰਟ ਮੋਰੇਸਬੀ (ਵਾਰਤਾ)- ਦੱਖਣ-ਪੱਛਮੀ ਪ੍ਰਸ਼ਾਂਤ ਮਹਾਸਾਗਰ ਖੇਤਰ ਵਿਚ ਟਾਪੂਆਂ ਦਾ ਇਕ ਸਮੂਹ ਪਾਪੂਆ ਨਿਊ ਗਿਨੀ ਦੇ ਮਡਾਂਗ ਵਿਚ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਇਹ ਜਾਣਕਾਰੀ ਦਿੱਤੀ ਹੈ।
ਪਾਪੂਆ ਨਿਊ ਗਿਨੀ ਇੰਡੋਨੇਸ਼ੀਆ ਦੇ ਨੇੜੇ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਇੱਕ ਸੁਤੰਤਰ ਰਾਸ਼ਟਰ ਹੈ, ਜੋ ਦੱਖਣ-ਪੱਛਮੀ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਟਾਪੂਆਂ ਦਾ ਇੱਕ ਸਮੂਹ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਅਨੁਸਾਰ, ਭੂਚਾਲ ਦਾ ਕੇਂਦਰ 5.43 ਡਿਗਰੀ ਦੱਖਣੀ ਅਕਸ਼ਾਂਸ਼ ਅਤੇ 146.83 ਡਿਗਰੀ ਪੂਰਬੀ ਦੇਸ਼ਾਂਤਰ 'ਤੇ ਸਤ੍ਹਾ ਤੋਂ 221.58 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ।