ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ

09/22/2019 9:41:09 AM

ਜਕਾਰਤਾ— ਇੰਡੋਨੇਸ਼ੀਆ ਦੇ ਪੂਰਬੀ ਸੂਬੇ ਮਲੁਕੂ 'ਚ ਐਤਵਾਰ ਤੜਕੇ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.4 ਮਾਪੀ ਗਈ ਪਰ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਸਬੰਧਤ ਏਜੰਸੀ ਨੇ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ ਅੱਜ ਸਵੇਰੇ 2.53 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਇੰਡੋਨੇਸ਼ੀਆ ਦੇ ਮਲੁਕੂ ਸੂਬੇ ਦੇ ਤੇਂਗਾਰਾ ਬਰਤ ਜ਼ਿਲੇ ਤੋਂ 165 ਕਿਲੋਮੀਟਰ ਪੱਛਮੀ-ਉੱਤਰ 'ਚ ਸਮੁੰਦਰ ਤਲ ਤੋਂ 11 ਕਿਲੋਮੀਟਰ ਦੀ ਡੂੰਘਾਈ 'ਚ ਸੀ।

ਏਜੰਸੀ ਨੇ ਕਿਹਾ ਕਿ ਸੁਨਾਮੀ ਦੀ ਸੰਭਾਵਨਾ ਦੇ ਕੋਈ ਲੱਛਣ ਨਹੀਂ ਦਿਖਾਈ ਦੇ ਰਹੇ। ਇਸ ਕਾਰਨ ਅਸੀਂਂ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ। ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ 'ਚ ਭੂਚਾਲ ਦਾ ਖਤਰਾ ਹਮੇਸ਼ਾ ਮੰਡਰਾਉਂਦਾ ਰਹਿੰਦਾ ਹੈ ਕਿਉਂਕਿ ਇਹ ਪ੍ਰਸ਼ਾਂਤ 'ਰਿੰਗ ਆਫ ਫਾਇਰ' ਨਾਮਕ ਇਕ ਕਮਜ਼ੋਰ ਅਤੇ ਭੂਚਾਲ ਪ੍ਰਭਾਵਿਤ ਖੇਤਰ 'ਤੇ ਸਥਿਤ ਹੈ। ਦੋ ਕੁ ਦਿਨ ਪਹਿਲਾਂ ਵੀ ਇੱਥੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ।

 


Related News