ਪੱਛਮੀ ਨੇਪਾਲ ''ਚ 6.6 ਤੀਬਰਤਾ ਦਾ ਭੂਚਾਲ, 6  ਲੋਕਾਂ ਦੀ ਮੌਤ

Wednesday, Nov 09, 2022 - 09:25 AM (IST)

ਪੱਛਮੀ ਨੇਪਾਲ ''ਚ 6.6 ਤੀਬਰਤਾ ਦਾ ਭੂਚਾਲ, 6  ਲੋਕਾਂ ਦੀ ਮੌਤ

ਕਾਠਮੰਡੂ (ਭਾਸ਼ਾ)- ਪੱਛਮੀ ਨੇਪਾਲ ਵਿੱਚ ਮੰਗਲਵਾਰ ਦੇਰ ਰਾਤ ਆਏ 6.6 ਤੀਬਰਤਾ ਵਾਲੇ ਭੂਚਾਲ ਵਿੱਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨੇਪਾਲ ਦੇ ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਦੇ ਅਨੁਸਾਰ, ਨੇਪਾਲ ਵਿੱਚ ਦੇਰ ਰਾਤ 2:12 ਵਜੇ 6.6 ਤੀਬਰਤਾ ਦਾ ਭੂਚਾਲ ਆਇਆ ਜਿਸ ਦਾ ਕੇਂਦਰ ਡੋਟੀ ਜ਼ਿਲ੍ਹੇ ਵਿੱਚ ਸੀ।

ਇਹ ਵੀ ਪੜ੍ਹੋ: ਬੰਬ ਧਮਾਕਿਆਂ ਦੀ 'ਦਹਿਸ਼ਤ' ਨਹੀਂ ਤੋੜ ਸਕੀ ਹੌਂਸਲਾ, ਅੱਖ ਗੁਆਉਣ ਵਾਲੀ ਅਫ਼ਗਾਨ ਕੁੜੀ ਨੇ ਕਾਇਮ ਕੀਤੀ ਮਿਸਾਲ

ਡੋਟੀ ਜ਼ਿਲ੍ਹੇ ਦੇ ਡਿਪਟੀ ਸੁਪਰਡੈਂਟ ਆਫ਼ ਪੁਲਸ ਭੋਲਾ ਭੱਟਾ ਨੇ ਦੱਸਿਆ ਕਿ ਭੂਚਾਲ ਦੌਰਾਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਘੱਟੋ-ਘੱਟ 6 ਲੋਕ ਮਲਬੇ ਹੇਠ ਦੱਬੇ ਗਏ। ਭੂਚਾਲ ਨਾਲ ਸਬੰਧਤ ਘਟਨਾਵਾਂ ਵਿੱਚ 5 ਹੋਰ ਲੋਕ ਜ਼ਖ਼ਮੀ ਵੀ ਹੋਏ ਹਨ। ਇਸ ਤੋਂ ਪਹਿਲਾਂ ਪੱਛਮੀ ਨੇਪਾਲ ਵਿੱਚ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ ਸਨ। ਮੰਗਲਵਾਰ ਰਾਤ 9:07 'ਤੇ 5.7 ਤੀਬਰਤਾ ਦਾ ਭੂਚਾਲ ਆਇਆ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਰਾਤ 9:56 'ਤੇ 4.1 ਤੀਬਰਤਾ ਦਾ ਭੂਚਾਲ ਆਇਆ।

ਇਹ ਵੀ ਪੜ੍ਹੋ: PDM ਮੁਖੀ ਦਾ ਦਾਅਵਾ-'ਇਮਰਾਨ ਖ਼ਾਨ 'ਤੇ ਹਮਲਾ ਸੀ ਡਰਾਮਾ', ਅਦਾਕਾਰੀ 'ਚ ਸ਼ਾਹਰੁਖ-ਸਲਮਾਨ ਨੂੰ ਵੀ ਛੱਡਿਆ ਪਿੱਛੇ

ਭੂਚਾਲ ਦੇ ਝਟਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ ਅਤੇ ਗੁਰੂਗ੍ਰਾਮ ਅਤੇ ਗਾਜ਼ੀਆਬਾਦ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਮਹਿਸੂਸ ਕੀਤੇ ਗਏ। ਅਪ੍ਰੈਲ 2015 'ਚ ਨੇਪਾਲ 'ਚ 7.8 ਤੀਬਰਤਾ ਵਾਲੇ ਭੂਚਾਲ ਕਾਰਨ ਕਰੀਬ 9 ਹਜ਼ਾਰ ਲੋਕ ਮਾਰੇ ਗਏ ਸਨ ਅਤੇ ਕਰੀਬ 22 ਹਜ਼ਾਰ ਹੋਰ ਜ਼ਖ਼ਮੀ ਹੋ ਗਏ ਸਨ। ਇਸ ਵਿੱਚ ਅੱਠ ਲੱਖ ਤੋਂ ਵੱਧ ਘਰਾਂ, ਸਕੂਲਾਂ ਅਤੇ ਹੋਰ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਸੀ।

ਇਹ ਵੀ ਪੜ੍ਹੋ: ਭਾਰਤੀ ਹਾਈ ਕਮਿਸ਼ਨ ਨੇ ਪਾਕਿ ’ਚ ਸਿੱਖ ਸ਼ਰਧਾਲੂਆਂ ਨਾਲ ਕੀਤੀ ਮੁਲਾਕਾਤ, ਸਹੂਲਤਾਂ ਦਾ ਲਿਆ ਜਾਇਜ਼ਾ


author

cherry

Content Editor

Related News