ਕੈਨੇਡਾ ’ਚ ਫਿਰੌਤੀ ਦੇ ਦੋਸ਼ ’ਚ 6 ਗ੍ਰਿਫ਼ਤਾਰ, ਪੈਸੇ ਨਾ ਮਿਲਣ ’ਤੇ ਘਰ ਸਾੜਨ ਵਾਲਿਆਂ ’ਚ ਪੰਜਾਬੀ ਵੀ ਸ਼ਾਮਲ

Friday, Jan 05, 2024 - 09:34 AM (IST)

ਜਲੰਧਰ (ਇੰਟ) : ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਨੇ ਹੁਣ ਕਥਿਤ ਤੌਰ ’ਤੇ ਜਬਰੀ ਵਸੂਲੀ, ਸਾੜਫੂਕ ਅਤੇ ਗੋਲੀਬਾਰੀ ਦਾ ਧੰਦਾ ਸ਼ੁਰੂ ਕਰ ਦਿੱਤਾ ਹੈ। ਕੈਨੇਡੀਅਨ ਪੁਲਸ ਨੇ ਇਸ ਮਾਮਲੇ ਵਿਚ ਪੰਜਾਬੀ ਸਮੇਤ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਟੀ.ਵੀ. ਨਿਊਜ਼ ਰਿਪੋਰਟ ਮੁਤਾਬਕ ਐਡਮਿੰਟਨ ਪੁਲਸ ਸਰਵਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੁਲਸ ਅਕਤੂਬਰ ਤੋਂ ਲੈ ਕੇ ਹੁਣ ਤੱਕ ਇਲਾਕੇ ’ਚ ਜਬਰੀ ਵਸੂਲੀ ਦੀਆਂ ਘੱਟੋ-ਘੱਟ 18 ਘਟਨਾਵਾਂ ਦੀ ਜਾਂਚ ਕਰ ਰਹੀ ਹੈ ਅਤੇ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਅਜਿਹੇ ਹੋਰ ਵੀ ਮਾਮਲੇ ਹੋ ਸਕਦੇ ਹਨ। ਦੋਸ਼ੀ ਪੀੜਤਾਂ ਤੋਂ ਮੋਟੀ ਰਕਮ ਦੀ ਮੰਗ ਕਰਦੇ ਸਨ ਅਤੇ ਰਕਮ ਨਾ ਦੇਣ ’ਤੇ ਉਨ੍ਹਾਂ ਦੇ ਨਵੇਂ ਮਕਾਨਾਂ ਨੂੰ ਅੱਗ ਲਗਾ ਦਿੰਦੇ ਸਨ।

ਇਹ ਵੀ ਪੜ੍ਹੋ: ਚੌਲ ਮਿੱਲ 'ਚ ਫਟਿਆ ਬੁਆਇਲਰ, ਮਾਂ-ਧੀ ਸਮੇਤ 3 ਲੋਕਾਂ ਦੀ ਮੌਤ

ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਘਰਾਂ ਨੂੰ ਨੌਜਵਾਨਾਂ ਦੇ ਇਕ ਗਿਰੋਹ ਨੇ ਅੱਗ ਲਗਾ ਦਿੱਤੀ ਸੀ, ਜਿਨ੍ਹਾਂ ਨੂੰ ਗੈਸ ਦੇ ਡੱਬੇ ਲੈ ਕੇ ਜਾਂਦੇ ਦੇਖਿਆ ਗਿਆ ਸੀ। ਇਸ ਤੋਂ ਬਾਅਦ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਹ ਫਿਰੌਤੀ ਦੇ ਮਾਮਲਿਆਂ ਨਾਲ ਜੁੜੇ ਹੋਏ ਹਨ। ਪਰਮਿੰਦਰ ਸਿੰਘ (20) ਨੂੰ 19 ਅਕਤੂਬਰ ਨੂੰ ਲੌਰੇਲ ਖੇਤਰ ਵਿੱਚ ਇੱਕ ਘਰ ਵਿੱਚ ਗੋਲੀ ਚਲਾਉਣ ਦੀ ਘਟਨਾ ਤੋਂ ਬਾਅਦ 12 ਹਥਿਆਰਾਂ ਨਾਲ ਸਬੰਧਤ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸਿੰਘ ਫਿਲਹਾਲ ਹਿਰਾਸਤ 'ਚ ਹੈ। ਇਸ ਤੋਂ ਇਲਾਵਾ ਹਸਨ ਡੈਮਬਿਲ (18), ਮਾਨਵ ਹੀਰ (18), ਰਵਿੰਦਰ ਸੰਧੂ (19) ਅਤੇ ਇਕ ਹੋਰ ਅਣਪਛਾਤੇ ਨੌਜਵਾਨ ’ਤੇ 19 ਦਸੰਬਰ ਸਾਈ ਬੇਕਰ ਇਲਾਕੇ ’ਚ ਇਕ ਘਰ ਨੂੰ ਅੱਗ ਲਾਉਣ ਦਾ ਦੋਸ਼ ਲਗਾਇਅਾ ਸੀ, ਜਦਕਿ 19 ਸਾਲਾ ਅਰਜੁਨ ਸਹਿਨਨ ਨੂੰ 30 ਦਸੰਬਰ ਨੂੰ ਟਰੈਫਿਕ ਸਟੋਪ ਦੌਰਾਨ ਹਥਿਆਰਾਂ ਨਾਲ ਸਬੰਧਤ 5 ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਸਵੀਡਨ 'ਚ ਠੰਡ ਨੇ ਤੋੜਿਆ 25 ਸਾਲਾਂ ਦਾ ਰਿਕਾਰਡ, -40 ਡਿਗਰੀ ਤੋਂ ਹੇਠਾਂ ਡਿੱਗਿਆ ਤਾਪਮਾਨ

ਪੁਲਸ ਨੇ ਇਕ ਮੁਲਜ਼ਮ ਦੀ ਜਾਰੀ ਕੀਤੀ ਫੋਟੋ

ਬੀਤੇ ਬੁੱਧਵਾਰ ਨੂੰ ਪੁਲਸ ਨੇ ਇਕ ਨੌਜਵਾਨ ਦੀ ਫੋਟੋ ਜਾਰੀ ਕੀਤੀ ਸੀ। ਉਸ ’ਤੇ 29 ਦਸੰਬਰ ਨੂੰ ਵੁੱਡਹੈਵਨ ਪੁਆਇੰਟ ’ਤੇ ਜਾਣਬੁੱਝ ਕੇ ਅੱਗ ਲਗਾਉਣ ਦਾ ਦੋਸ਼ ਹੈ। ਇਸ ਤੋਂ ਪਹਿਲਾਂ ਸਥਾਨਕ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਸੀ ਕਿ ਦੱਖਣੀ ਏਸ਼ੀਆਈ ਵਪਾਰਕ ਭਾਈਚਾਰੇ ਦੇ ਮੈਂਬਰਾਂ ਨੂੰ ਵਟਸਐਪ ਜਾਂ ਸੋਸ਼ਲ ਮੀਡੀਆ ਰਾਹੀਂ ਵੱਡੀ ਰਕਮ ਦੇ ਭੁਗਤਾਨ ਦੀ ਮੰਗ ਕਰਨ ਵਾਲੇ ਸੰਦੇਸ਼ ਮਿਲੇ ਸਨ। ਜੇਕਰ ਪੀੜਤ ਭੁਗਤਾਨ ਨਹੀਂ ਕਰਦਾ ਹੈ, ਤਾਂ ਉਸ ਦੇ ਨਵੇਂ ਬਣੇ ਮਕਾਨਾਂ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਘਰ 'ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News