ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ’ਚ 6 ਲਾਸ਼ਾਂ ਬਰਾਮਦ

Tuesday, Feb 13, 2024 - 10:39 AM (IST)

ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ’ਚ 6 ਲਾਸ਼ਾਂ ਬਰਾਮਦ

ਕਰਾਚੀ : ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਦੇ ਪਹਾੜੀ ਕਿਲਾ ਅਬਦੁੱਲਾ ਇਲਾਕੇ ਵਿਚ ਸੋਮਵਾਰ ਸਵੇਰੇ ਸੁਰੱਖਿਆ ਬਲਾਂ ਨੇ ਗੋਲੀਆਂ ਨਾਲ ਵਿੰਨ੍ਹੀਆਂ 6 ਲਾਸ਼ਾਂ ਬਰਾਮਦ ਕੀਤੀਆਂ। ਸ਼ੁਰੂਆਤੀ ਤੌਰ 'ਤੇ ਇਹ ਸ਼ੱਕ ਪ੍ਰਗਟਾਇਆ ਗਿਆ ਸੀ ਕਿ ਇਹ ਲਾਸ਼ਾਂ ਉਨ੍ਹਾਂ ਮਜ਼ਦੂਰਾਂ ਦੀਆਂ ਹੋ ਸਕਦੀਆਂ ਹਨ ਜਿਨ੍ਹਾਂ ਨੂੰ ਪਿਛਲੇ ਮਹੀਨੇ ਤਰਬਤ ਦੇ ਹੋਸ਼ਬ ਤੋਂ ਅਗਵਾ ਕੀਤਾ ਗਿਆ ਸੀ, ਪਰ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਲਾਸ਼ਾਂ ਦੀ ਪਛਾਣ ਦੀ ਪ੍ਰਕਿਰਿਆ ਅਜੇ ਪੂਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ ਧੀ ਦੀ ਜਿੱਤ ਨੂੰ ਚੁਣੌਤੀ

ਪੁਲਸ ਸੁਪਰਡੈਂਟ ਅਕਬਰ ਬਲੋਚ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਲਾਸ਼ਾਂ ਇਲਾਕੇ ਦੇ ਆਦਿਵਾਸੀਆਂ ਦੀਆਂ ਹੋ ਸਕਦੀਆਂ ਹਨ ਜਿਨ੍ਹਾਂ ਨੂੰ ਸ਼ਾਇਦ ਵਿਰੋਧੀ ਧਿਰਾਂ ਵਿਚਕਾਰ ਲੜਾਈ ਤੋਂ ਬਾਅਦ ਸੁੱਟ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲਾਸ਼ਾਂ ਕਿਲਾ ਅਬਦੁੱਲਾ ਦੇ ਇਕ ਸੁੰਨਸਾਨ ਇਲਾਕੇ ਵਿਚ ਇਕ ਪਹਾੜੀ ਨੇੜੇ ਮਿਲੀਆਂ ਹਨ। ਇਕ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਸੂਬੇ ਵਿਚ ਅਣਸੁਲਝੇ ਕਬਾਇਲੀ ਝਗੜਿਆਂ ਕਾਰਨ ਕਈ ਨਿਸ਼ਾਨਾ ਕਤਲ ਵੀ ਕੀਤੇ ਜਾਂਦੇ ਹਨ। ਬਲੋਚ ਨੇ ਕਿਹਾ ਕਿ ਪੀੜਤਾਂ ਦੀ ਗੋਲੀ ਮਾਰ ਕੇ ਹੱਤਿਅਾ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News