ਪਾਕਿਸਤਾਨ ''ਚ ਜ਼ਮੀਨ ਖਿਸਕਣ ਕਾਰਨ 6 ਹਲਾਕ
Thursday, Jul 11, 2019 - 02:28 PM (IST)

ਪੇਸ਼ਾਵਰ— ਪਾਕਿਸਤਾਨ ਦੇ ਸਵਾਤ ਜ਼ਿਲੇ 'ਚ ਹਾਲ ਦੇ ਦਿਨਾਂ 'ਚ ਪਏ ਮੀਂਹ ਕਰਕੇ ਵੀਰਵਾਰ ਨੂੰ ਜ਼ਮੀਨ ਖਿਸਕ ਗਈ, ਜਿਸ ਕਾਰਨ ਪੰਜ ਔਰਤਾਂ ਤੇ ਇਕ ਬੱਚੇ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਲੈਂਡਸਲਾਈਡ ਦੀ ਲਪੇਟ 'ਚ ਮਤਾਲਤਾਨ ਇਲਾਕੇ ਦਾ ਇਕ ਘਰ ਆ ਗਿਆ। ਲੋਕ ਮਲਬੇ ਦੇ ਹੇਠਾਂ ਦੱਬ ਗਏ। ਉਨ੍ਹਾਂ ਨੇ ਦੱਸਿਆ ਕਿ ਬਚਾਅ ਦਲ ਨੇ ਮਲਬੇ 'ਚੋਂ 6 ਲਾਸ਼ਾਂ ਕੱਢੀਆਂ ਹਨ ਤੇ ਇਕ ਜ਼ਖਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।