ਅੱਤਵਾਦੀ ਹਮਲੇ ''ਚ ਮਿਸਰ ਫੌਜ ਦੇ 6 ਜਵਾਨ ਸ਼ਹੀਦ

10/13/2017 6:43:49 PM

ਕਾਹਿਰਾ— ਉੱਤਰੀ ਸਿਨਾਈ ਦੇ ਅਲ ਅਰੀਸ਼ ਸ਼ਹਿਰ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰ ਦਿੱਤਾ, ਜਿਸ 'ਚ 6 ਸਿਨਾਈ ਫੌਜੀ ਮਾਰੇ ਗਏ।
ਫੌਜ ਦੇ ਬੁਲਾਰੇ ਤਮਰ ਅਲ ਰਫੀ ਨੇ ਦੱਸਿਆ ਕਿ ਜਦੋਂ ਅੱਤਵਾਦੀਆਂ ਨੇ ਹਮਲਾ ਕੀਤਾ ਤਾਂ ਫੌਜ ਦੇ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਤੋਂ ਬਾਅਦ ਅੱਤਵਾਦੀ ਆਪਣੇ ਸਾਥੀ ਜ਼ਖਮੀ ਅੱਤਵਾਦੀਆਂ ਨੂੰ ਲੈ ਕੇ ਉਥੋਂ ਫਰਾਰ ਹੋ ਗਏ। ਇਸ ਹਮਲੇ 'ਚ ਸਿਨਾਈ ਫੌਜ ਦੇ 6 ਜਵਾਨ ਮਾਰੇ ਗਏ। 
ਬੁਲਾਰੇ ਨੇ ਦੱਸਿਆ ਕਿ ਇਹ ਹਮਲਾ ਪੁਲਸ ਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਅਜੇ ਕਿਸੇ ਅੱਤਵਾਦੀ ਸੰਗਠਨ ਨੇ ਇਸ ਦੀ ਜ਼ਿੰਮੇਦਾਰੀ ਨਹੀਂ ਲਈ ਹੈ। ਪੁਲਸ ਨੇ ਇਸ ਹਮਲੇ ਦੇ ਬਾਅਦ ਕਾਰਵਾਈ ਕਰਦੇ ਹੋਏ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Related News