ਸਪੇਨ ''ਚ ਪੁਲਸ ਸਟਾਪ ''ਤੇ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
Tuesday, Mar 19, 2024 - 06:50 PM (IST)
ਮੈਡ੍ਰਿਡ (ਏਜੰਸੀ)- ਦੱਖਣੀ ਸਪੇਨ ਦੇ ਸੇਵਿਲ ਸ਼ਹਿਰ ਦੇ ਨੇੜੇ ਏਪੀ-4 ਹਾਈਵੇਅ 'ਤੇ ਮੰਗਲਵਾਰ ਤੜਕੇ ਇਕ ਪੁਲਸ ਸਟਾਪ 'ਤੇ ਇਕ ਟਰੱਕ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਸਪੈਨਿਸ਼ ਸਿਵਲ ਗਾਰਡ ਨੇ ਦੱਸਿਆ ਕਿ ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 4:30 ਵਜੇ ਵਾਪਰੀ, ਜਦੋਂ ਟਰੱਕ ਬੇਕਾਬੂ ਹੋ ਕੇ ਕਈ ਵਾਹਨਾਂ ਨਾਲ ਟਕਰਾ ਗਿਆ। ਮਰਨ ਵਾਲਿਆਂ ਵਿੱਚ 2 ਸਿਵਲ ਗਾਰਡ ਅਤੇ 4 ਨਾਗਰਿਕ ਸ਼ਾਮਲ ਹਨ, ਜਿਨ੍ਹਾਂ ਦੀਆਂ ਕਾਰਾਂ ਦੀ ਜਾਂਚ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ: ਯੂਨੀਵਰਸਿਟੀ ਦੇ ਵਿਦਿਆਰਥੀ ਨਾਲ ਭਰੀ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 11 ਹਲਾਕ
ਟਰੱਕ ਦਾ ਡਰਾਈਵਰ ਸੁਰੱਖਿਅਤ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਸ਼ੁਰੂਆਤੀ ਅਨੁਮਾਨ ਹੈ ਕਿ ਜਾਂ ਤਾਂ ਡਰਾਈਵਰ ਦਾ ਧਿਆਨ ਭਟਕ ਗਿਆ ਹੋਵੇਗਾ ਜਾਂ ਵਾਹਨ ਚਲਾਉਂਦੇ ਸਮੇਂ ਉਸ ਨੂੰ ਨੀਂਦ ਦੀ ਝਪਕੀ ਆਈ ਹੋਵੇਗੀ। ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਇਕ ਸੰਦੇਸ਼ ਪੋਸਟ ਕੀਤਾ।
ਇਹ ਵੀ ਪੜ੍ਹੋ: ਸ਼ਰਮਨਾਕ; ਘਰ ’ਚ 10 ਦਿਨਾਂ ਲਈ ਇਕੱਲੀ ਛੱਡੀ 16 ਮਹੀਨਿਆਂ ਦੀ ਧੀ ਦੀ ਮੌਤ, ਮਾਂ ਨੂੰ ਹੋਈ ਉਮਰ ਕੈਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8