ਸੰਘਣੀ ਧੁੰਦ ਦਾ ਕਹਿਰ, ਟਰੈਕਟਰ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ
Saturday, Dec 28, 2024 - 01:26 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਫੈਸਲਾਬਾਦ ਜ਼ਿਲ੍ਹੇ ਵਿਚ ਸ਼ੁੱਕਰਵਾਰ ਦੇਰ ਰਾਤ ਇਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਰੈਸਕਿਊ 1122 ਦੇ ਬੁਲਾਰੇ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੰਦਲਿਆਂਵਾਲਾ ਮੋਟਰਵੇਅ ਇੰਟਰਚੇਂਜ ਨੇੜੇ ਇੱਕ ਤੇਜ਼ ਰਫ਼ਤਾਰ ਕਾਰ, ਟਰੈਕਟਰ-ਟਰਾਲੀ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਖੇਤਰ ਵਿਚ ਸੰਘਣੀ ਧੁੰਦ ਕਾਰਨ ਕਾਰ ਡਰਾਈਵਰ ਕਥਿਤ ਤੌਰ 'ਤੇ ਸੁਰੱਖਿਅਤ ਦੂਰੀ ਬਣਾਈ ਰੱਖਣ ਵਿੱਚ ਅਸਫਲ ਰਿਹਾ। ਅਧਿਕਾਰੀ ਅਨੁਸਾਰ ਬਚਾਅ ਟੀਮਾਂ ਅਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਪਾਇਆ ਕਿ ਟੱਕਰ ਕਾਰਨ 3 ਔਰਤਾਂ ਅਤੇ 3 ਬੱਚਿਆਂ ਸਮੇਤ 6 ਜਣਿਆਂ ਦੀ ਮੌਕੇ 'ਤੇ ਮੌਤ ਹੋ ਗਈ। ਬਚਾਅ ਟੀਮਾਂ ਨੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲਾਂ 'ਚ ਪਹੁੰਚਾਇਆ, ਜਿੱਥੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੰਜਾਬ ਵਿਚ ਸੰਘਣੀ ਧੁੰਦ ਵਾਹਨ ਚਾਲਕਾਂ ਲਈ ਲਗਾਤਾਰ ਖਤਰਾ ਬਣ ਰਹੀ ਹੈ।
ਇਹ ਵੀ ਪੜ੍ਹੋ: 'ਉਹ ਇਕ ਸੱਚੇ ਰਾਜਨੇਤਾ ਸਨ', ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਡਾ.ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8