ਅਮਰੀਕਾ ਦੇ ਟੈਕਸਾਸ ''ਚ ਸੜਕ ਹਾਦਸੇ ''ਚ 6 ਲੋਕਾਂ ਦੀ ਮੌਤ, 5 ਜ਼ਖ਼ਮੀ

Tuesday, Jan 03, 2023 - 11:31 AM (IST)

ਅਮਰੀਕਾ ਦੇ ਟੈਕਸਾਸ ''ਚ ਸੜਕ ਹਾਦਸੇ ''ਚ 6 ਲੋਕਾਂ ਦੀ ਮੌਤ, 5 ਜ਼ਖ਼ਮੀ

ਹਿਊਸਟਨ (ਏਜੰਸੀ)- ਦੱਖਣੀ-ਮੱਧ ਅਮਰੀਕਾ ਦੇ ਟੈਕਸਾਸ ਰਾਜ ਵਿੱਚ ਤਿੰਨ ਵਾਹਨਾਂ ਦੇ ਹਾਦਸਾਗ੍ਰਸਤ ਹੋਣ ਕਾਰਨ 6 ਲੋਕਾਂ ਦੀ ਮੌਤ ਅਤੇ 5 ਹੋਰਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਕੀਤੀ ਜਾ ਰਹੀ ਜਾਂਚ ਅਜੇ ਵੀ ਜਾਰੀ ਹੈ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਟੈਕਸਾਸ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਇਹ ਹਾਦਸਾ ਪੂਰਬੀ ਟੈਕਸਾਸ ਵਿਚ ਜਾਰਜ ਵੈਸਟ ਨੇੜੇ ਸ਼ੁੱਕਰਵਾਰ ਸ਼ਾਮ ਨੂੰ ਵਾਪਰਿਆ ਸੀ।

ਸਥਾਨਕ ਮੀਡੀਆ ਨੇ ਦੱਸਿਆ ਕਿ ਹਾਈਵੇਅ 59 'ਤੇ ਦੱਖਣ ਵੱਲ ਯਾਤਰਾ ਕਰ ਰਹੀ ਇੱਕ ਮਿਨੀਵੈਨ ਨੇ ਨੋ-ਪਾਸਿੰਗ ਜ਼ੋਨ ਵਿੱਚ ਇੱਕ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉੱਤਰ ਵੱਲ ਜਾ ਰਹੀ ਇੱਕ SUV ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।


author

cherry

Content Editor

Related News