ਘਰ ਦੀ ਛੱਤ ਡਿੱਗਣ ਕਾਰਨ 2 ਬੱਚਿਆਂ ਸਣੇ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
Monday, Mar 18, 2024 - 01:17 PM (IST)

ਪੇਸ਼ਾਵਰ (ਏਜੰਸੀ)- ਉੱਤਰ-ਪੱਛਮੀ ਪਾਕਿਸਤਾਨ ਵਿੱਚ ਸੋਮਵਾਰ ਨੂੰ ਇਕ ਘਰ ਦੀ ਛੱਤ ਡਿੱਗਣ ਕਾਰਨ 2 ਬੱਚਿਆਂ ਸਮੇਤ ਇੱਕ ਪਰਿਵਾਰ ਦੇ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਦਰਦਨਾਕ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਦੱਖਣੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਦੇ ਰਘਜ਼ਈ ਇਲਾਕੇ 'ਚ ਵਾਪਰੀ।
ਇਹ ਵੀ ਪੜ੍ਹੋ: ਦੋ ਭਾਈਚਾਰਿਆਂ ਵਿਚਾਲੇ ਝੜਪ ਰੁਕਵਾਉਣ ਪੁੱਜੇ 16 ਫੌਜੀਆਂ ਦਾ ਕਤਲ, ਨੌਜਵਾਨਾਂ ਨੇ ਘੇਰ ਕੇ ਮਾਰਿਆ
ਪੁਲਸ ਨੇ ਦੱਸਿਆ ਕਿ ਇਸ ਘਟਨਾ 'ਚ ਘੱਟੋ-ਘੱਟ 10 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਵਜ਼ੀਰਸਤਾਨ ਵਿੱਚ ਇੱਕ ਘਰ ਢਹਿ ਜਾਣ ਦੀ ਘਟਨਾ ਵਿੱਚ 6 ਲੋਕਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਅਤੇ ਪੀੜਤ ਪਰਿਵਾਰ ਨੂੰ ਜਲਦੀ ਰਾਹਤ ਅਤੇ ਸਹਾਇਤਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8