ਪਾਕਿਸਤਾਨ : ਸਿਲੰਡਰ ''ਚ ਧਮਾਕਾ,ਬੱਚਿਆਂ ਸਮੇਤ 6 ਲੋਕਾਂ ਦੀ ਦਰਦਨਾਕ ਮੌਤ

Sunday, Jan 15, 2023 - 10:36 AM (IST)

ਪਾਕਿਸਤਾਨ : ਸਿਲੰਡਰ ''ਚ ਧਮਾਕਾ,ਬੱਚਿਆਂ ਸਮੇਤ 6 ਲੋਕਾਂ ਦੀ ਦਰਦਨਾਕ ਮੌਤ

ਇਸਲਾਮਾਬਾਦ (ਆਈ.ਏ.ਐੱਨ.ਐੱਸ.): ਪਾਕਿਸਤਾਨ ਦੇ ਕਵੇਟਾ ਵਿੱਚ ਇੱਕ ਗੈਸ ਸਿਲੰਡਰ ਧਮਾਕੇ ਵਿੱਚ ਚਾਰ ਬੱਚਿਆਂ ਸਮੇਤ ਘੱਟੋ ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਦੇ ਅਨੁਸਾਰ ਧਮਾਕਾ ਸ਼ਨੀਵਾਰ ਰਾਤ ਨੂੰ ਉਦੋਂ ਹੋਇਆ, ਜਦੋਂ ਇੱਕ ਪਰਿਵਾਰਕ ਮੈਂਬਰ ਨੇ ਸੂਬਾਈ ਰਾਜਧਾਨੀ ਬਲੋਚਿਸਤਾਨ ਦੇ ਕਵੇਟਾ ਦੇ ਸੈਟੇਲਾਈਟ ਟਾਊਨ ਖੇਤਰ ਵਿੱਚ ਇੱਕ ਹੀਟਰ ਬਾਲਣ ਦੀ ਕੋਸ਼ਿਸ਼ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ- ਯੂਕੇ : ਚਰਚ ਦੇ ਬਾਹਰ ਗੋਲੀਬਾਰੀ, 6 ਲੋਕ ਜ਼ਖ਼ਮੀ, ਬੱਚੀ ਦੀ ਹਾਲਤ ਗੰਭੀਰ (ਤਸਵੀਰਾਂ)

ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ।ਬਚਾਅ ਕਰਮੀਆਂ ਦੇ ਅਨੁਸਾਰ ਧਮਾਕੇ ਤੋਂ ਬਾਅਦ ਇੱਕ ਜੋੜੇ ਅਤੇ ਉਨ੍ਹਾਂ ਦੇ ਚਾਰ ਬੱਚਿਆਂ ਸਮੇਤ ਸਾਰੇ ਮ੍ਰਿਤਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਸਥਾਨਕ ਪੁਲਸ ਨੇ ਮੀਡੀਆ ਨੂੰ ਦੱਸਿਆ ਕਿ ਧਮਾਕਾ ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਹੋਇਆ, ਜਿਸ ਨਾਲ ਘਰ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ।ਕਵੇਟਾ ਸਮੇਤ ਬਲੋਚਿਸਤਾਨ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ ਮਨਫੀ 15 ਡਿਗਰੀ ਸੈਲਸੀਅਸ ਤੱਕ ਡਿੱਗਣ ਨਾਲ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News