ਬੰਗਲਾਦੇਸ਼ 'ਚ ਪ੍ਰਦਰਸ਼ਨ ਦੌਰਾਨ 6 ਲੋਕਾਂ ਦੀ ਮੌਤ, ਸਰਕਾਰ ਨੇ ਕਿਹਾ- 'ਬੰਦ ਕਰ ਦਿਓ ਯੂਨੀਵਰਸਿਟੀਆਂ'

Thursday, Jul 18, 2024 - 03:53 AM (IST)

ਬੰਗਲਾਦੇਸ਼ 'ਚ ਪ੍ਰਦਰਸ਼ਨ ਦੌਰਾਨ 6 ਲੋਕਾਂ ਦੀ ਮੌਤ, ਸਰਕਾਰ ਨੇ ਕਿਹਾ- 'ਬੰਦ ਕਰ ਦਿਓ ਯੂਨੀਵਰਸਿਟੀਆਂ'

ਢਾਕਾ : ਬੰਗਲਾਦੇਸ਼ 'ਚ ਸਰਕਾਰੀ ਨੌਕਰੀਆਂ ਵਿਚ ਰਾਖਵੇਂਕਰਨ ਦੀ ਵਿਵਸਥਾ ਵਿਚ ਸੁਧਾਰ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਵਿਚ ਘੱਟੋ-ਘੱਟ 6 ਲੋਕਾਂ ਦੇ ਮਾਰੇ ਜਾਣ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਬੁੱਧਵਾਰ ਨੂੰ ਸਾਰੀਆਂ ਯੂਨੀਵਰਸਿਟੀਆਂ ਨੂੰ ਅਧਿਆਪਨ ਸਰਗਰਮੀਆਂ ਬੰਦ ਕਰਨ ਦੀ ਅਪੀਲ ਕੀਤੀ। ਕੁਝ ਯੂਨੀਵਰਸਿਟੀਆਂ ਨੇ ਤੁਰੰਤ ਇਸ ਦੀ ਪਾਲਣਾ ਕੀਤੀ ਪਰ ਕੁਝ ਯੂਨੀਵਰਸਿਟੀਆਂ ਨੇ ਅਜੇ ਤੱਕ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਹੈ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਲਈ ਅਗਲੇ ਨੋਟਿਸ ਤੱਕ ਕਲਾਸਾਂ ਮੁਲਤਵੀ ਕਰਨ ਅਤੇ ਹੋਸਟਲ ਖਾਲੀ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਬੰਗਲਾਦੇਸ਼ੀ PM ਦਾ ਨੌਕਰ ਨਿਕਲਿਆ ਅਰਬਪਤੀ, ਹੈਲੀਕਾਪਟਰ 'ਚ ਲੈਂਦਾ ਹੈ ਝੂਟੇ

ਦੇਸ਼ ਦੀਆਂ ਯੂਨੀਵਰਸਿਟੀਆਂ ਖੁਦਮੁਖਤਿਆਰੀ ਨਾਲ ਕੰਮ ਕਰਦੀਆਂ ਹਨ। ਬੰਗਲਾਦੇਸ਼ ਦੇ ਵੱਡੇ ਸ਼ਹਿਰਾਂ 'ਚ ਸਰਕਾਰੀ ਨੌਕਰੀਆਂ 'ਚ ਰਾਖਵੇਂਕਰਨ ਦੀ ਵਿਵਸਥਾ 'ਚ ਸੁਧਾਰ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਪੁਲਸ ਵਿਚਾਲੇ ਮੰਗਲਵਾਰ ਨੂੰ ਹੋਈਆਂ ਝੜਪਾਂ 'ਚ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਢਾਕਾ ਯੂਨੀਵਰਸਿਟੀ ਅਤੇ ਦੇਸ਼ ਦੀਆਂ ਹੋਰ ਥਾਵਾਂ 'ਤੇ ਬੁੱਧਵਾਰ ਨੂੰ ਵੀ ਛੋਟੇ-ਮੋਟੇ ਪ੍ਰਦਰਸ਼ਨ ਹੋਏ।

ਕੰਪਲੈਕਸ ਵਿਚ ਪੁਲਸ ਤਾਇਨਾਤ ਕੀਤੀ ਗਈ ਸੀ, ਜਦੋਂਕਿ ਨੀਮ ਫੌਜੀ ਸੀਮਾ ਬਲ ਢਾਕਾ ਅਤੇ ਹੋਰ ਵੱਡੇ ਸ਼ਹਿਰਾਂ ਦੀਆਂ ਸੜਕਾਂ 'ਤੇ ਗਸ਼ਤ ਕਰ ਰਹੇ ਹਨ। ਮੌਜੂਦਾ ਰਿਜ਼ਰਵੇਸ਼ਨ ਪ੍ਰਣਾਲੀ ਤਹਿਤ 1971 ਵਿਚ ਬੰਗਲਾਦੇਸ਼ ਦੇ ਆਜ਼ਾਦੀ ਸੰਘਰਸ਼ ਦੇ ਨਾਇਕਾਂ ਦੇ ਬੱਚਿਆਂ ਅਤੇ ਪੋਤੇ-ਪੋਤੀਆਂ ਲਈ 30 ਫੀਸਦੀ ਨੌਕਰੀਆਂ, 10 ਫੀਸਦੀ ਪ੍ਰਸ਼ਾਸਨਿਕ ਜ਼ਿਲ੍ਹਿਆਂ ਲਈ, 10 ਫੀਸਦੀ ਔਰਤਾਂ ਲਈ, ਪੰਜ ਫੀਸਦੀ ਨਸਲੀ ਘੱਟ ਗਿਣਤੀ ਸਮੂਹਾਂ ਲਈ ਅਤੇ ਸਰੀਰਕ ਰੂਪ ਨਾਲ ਅਪਾਹਜ ਲੋਕਾਂ ਲਈ 1 ਫੀਸਦੀ ਨੌਕਰੀਆਂ ਰਾਖਵੀਆਂ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DILSHER

Content Editor

Related News