ਸਿਡਨੀ ਦੇ ਸ਼ਾਪਿੰਗ ਸੈਂਟਰ ''ਚ ਵਾਪਰੀ ਛੁਰੇਬਾਜ਼ੀ ਦੀ ਘਟਨਾ, 6 ਲੋਕਾਂ ਦੀ ਮੌਤ, ਸ਼ੱਕੀ ਵੀ ਹਲਾਕ

Saturday, Apr 13, 2024 - 05:28 PM (IST)

ਸਿਡਨੀ ਦੇ ਸ਼ਾਪਿੰਗ ਸੈਂਟਰ ''ਚ ਵਾਪਰੀ ਛੁਰੇਬਾਜ਼ੀ ਦੀ ਘਟਨਾ, 6 ਲੋਕਾਂ ਦੀ ਮੌਤ, ਸ਼ੱਕੀ ਵੀ ਹਲਾਕ

ਸਿਡਨੀ (ਭਾਸ਼ਾ)- ਸਿਡਨੀ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਸ਼ਨੀਵਾਰ ਨੂੰ ਚਾਕੂ ਨਾਲ ਕੀਤੇ ਗਏ ਹਮਲੇ ਵਿੱਚ 6 ਲੋਕਾਂ ਅਤੇ ਇੱਕ ਸ਼ੱਕੀ ਦੀ ਮੌਤ ਹੋ ਗਈ ਅਤੇ ਇੱਕ ਬੱਚੇ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸਹਾਇਕ ਪੁਲਸ ਕਮਿਸ਼ਨਰ ਐਂਥਨੀ ਕੁੱਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇੱਕ ਵਿਅਕਤੀ ਨੇ ਮਾਲ ਵਿੱਚ ਚਾਕੂ ਨਾਲ ਹਮਲਾ ਕੀਤਾ ਅਤੇ ਇੱਕ ਪੁਲਸ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਪਹਿਲਾਂ 9 ਲੋਕਾਂ ਨੂੰ ਚਾਕੂ ਮਾਰ ਦਿੱਤਾ। ਹਮਲੇ 'ਚ 6 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬ੍ਰਿਟੇਨ 'ਚ 5 ਭਾਰਤੀਆਂ ਨੂੰ 122 ਸਾਲ ਦੀ ਜੇਲ੍ਹ, ਭਾਰਤੀ ਨੌਜਵਾਨ ਦਾ ਹੀ ਕੀਤਾ ਸੀ ਕਤਲ

PunjabKesari

ਕੁੱਕ ਨੇ ਕਿਹਾ ਕਿ ਸ਼ੱਕੀ ਨੇ ਇਕੱਲੇ ਹੀ ਅਪਰਾਧ ਨੂੰ ਅੰਜ਼ਾਮ ਦਿੱਤਾ ਅਤੇ ਹੁਣ ਕਿਸੇ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਨਹੀਂ ਪਤਾ ਕਿ ਦੋਸ਼ੀ ਕੌਣ ਸੀ ਅਤੇ ਹਮਲੇ ਦੇ ਪਿੱਛੇ ਦਾ ਮਕਸਦ ਵੀ ਨਹੀਂ ਪਤਾ ਲੱਗਾ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸਿਡਨੀ ਦੇ ਇੱਕ ਭੀੜ-ਭੜੱਕੇ ਵਾਲੇ ਸ਼ਾਪਿੰਗ ਸੈਂਟਰ ਵਿੱਚ ਕਈ ਲੋਕਾਂ 'ਤੇ ਚਾਕੂ ਨਾਲ ਹਮਲਾ ਕੀਤਾ ਅਤੇ ਇੱਕ ਵਿਅਕਤੀ ਨੂੰ ਪੁਲਸ ਨੇ ਗੋਲੀ ਮਾਰ ਦਿੱਤੀ। 

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ; ਸੁਨਹਿਰੀ ਭਵਿੱਖ ਲਈ 9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਟਰੱਕ ਨੇ ਦਰੜਿਆ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News