ਸ਼ਰਮਨਾਕ! ਕੈਨੇਡਾ ''ਚ ਘਿਓ ਤੇ ਮੱਖਣ ਚੋਰੀ ਦੇ ਦੋਸ਼ ''ਚ 6 ਪੰਜਾਬੀ ਨੌਜਵਾਨ ਗ੍ਰਿਫਤਾਰ
Friday, Jan 31, 2025 - 01:15 PM (IST)
ਬਰੈਂਪਟਨ - ਕੈਨੇਡਾ ਦੇ ਬਰੈਂਪਟਨ ਵਿੱਚ ਚੋਰੀ ਦੀ ਜਾਂਚ ਦੇ ਸਿਲਸਿਲੇ ਵਿਚ 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ (CIB) ਦੇ ਜਾਂਚਕਰਤਾਵਾਂ ਨੇ 6 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ 'ਤੇ ਦੋਸ਼ ਲਗਾਏ ਹਨ। ਦਰਅਸਲ ਕਥਿਤ ਚੋਰੀਆਂ ਨੂੰ ਰੋਕਣ ਲਈ “ਪ੍ਰੋਜੈਕਟ ਫਲੈਹਰਟੀ” (Project Flaherty) ਨਾਮਕ ਇੱਕ ਜਾਂਚ ਸ਼ੁਰੂ ਕੀਤੀ ਗਈ ਸੀ, ਜਿਸ ਨਤੀਜੇ ਵਜੋਂ ਪੀਲ ਖੇਤਰੀ ਪੁਲਸ 6 ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਕਾਮਯਾਬ ਹੋਈ। ਇਨ੍ਹਾਂ ਨੌਜਵਾਨਾਂ ਉਤੇ ਦੋਸ਼ ਹਨ ਕਿ ਉਨ੍ਹਾਂ ਨੇ ਪਿਛਲੇ ਸਾਲ ਵੱਖ- ਵੱਖ ਸਟੋਰਾਂ ’ਚੋਂ 60,000 ਡਾਲਰ (36 ਲੱਖ ਰੁਪਏ) ਦਾ ਘਿਓ ਅਤੇ ਮੱਖਣ ਚੋਰੀ ਕੀਤਾ।
ਇਹ ਵੀ ਪੜ੍ਹੋ: ਸੁਨਹਿਰੀ ਭਵਿੱਖ ਲਈ US ਗਏ ਭਾਰਤੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਕਾਰ ਨੂੰ ਟਰੱਕ ਨੇ ਮਾਰੀ ਟੱਕਰ
ਇੱਥੇ ਦੱਸ ਦੇਈਏ ਕਿ ਦਸੰਬਰ 2024 ਵਿੱਚ ਪੀਲ ਖੇਤਰ ਦੇ ਅੰਦਰ ਕਰਿਆਨੇ ਦੀਆਂ ਦੁਕਾਨਾਂ ਤੋਂ ਮੱਖਣ ਅਤੇ ਘਿਓ ਦੀ ਚੋਰੀ ਵਿੱਚ ਮਹੱਤਵਪੂਰਨ ਵਾਧੇ ਮਗਰੋਂ ਇਹ ਜਾਂਚ ਸ਼ੁਰੂ ਕੀਤੀ ਗਈ ਸੀ। ਪੀਲ ਪੁਲਸ ਵੱਲੋਂ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਪੰਜਾਬੀਆਂ ਦੀ ਪਛਾਣ ਸੁਖਮੰਦਰ ਸਿੰਘ (23), ਦਲਵਾਲ ਸਿੱਧੂ (28), ਨਵਦੀਪ ਚੌਧਰੀ (22), ਕਮਲਦੀਪ ਸਿੰਘ (38), ਵਿਸ਼ਵਜੀਤ ਸਿੰਘ (22) ਅਤੇ ਹਰਕੀਰਤ ਸਿੰਘ (25) ਵਜੋਂ ਹੋਈ ਹੈ। ਇਨ੍ਹਾਂ ’ਚੋਂ ਪਹਿਲੇ ਤਿੰਨ ਬਰੈਂਪਟਨ ਦੇ ਰਹਿਣ ਵਾਲੇ ਹਨ। ਇਨ੍ਹਾਂ 6 ਨੌਜਵਾਨਾਂ ਨੂੰ ਬਾਅਦ ਵਿੱਚ ਬਰੈਂਪਟਨ ਵਿੱਚ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕਿੰਨਾ ਬੋਲਦੇ ਹਨ ਟਰੰਪ! 7 ਦਿਨ ਅਤੇ 81,235 ਸ਼ਬਦ; ਨੋਟ ਕਰਨ 'ਚ 'ਸਟੈਨੋਗ੍ਰਾਫਰ' ਦੇ ਛੁੱਟੇ ਪਸੀਨੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8