ਪਾਕਿਸਤਾਨ ''ਚ ਅੱਤਵਾਦੀ ਹਮਲਾ, 6 ਸੁਰੱਖਿਆ ਕਰਮਚਾਰੀਆਂ ਦੀ ਮੌਤ ਤੇ 22 ਜ਼ਖਮੀ

Wednesday, Mar 30, 2022 - 11:59 AM (IST)

ਪਾਕਿਸਤਾਨ ''ਚ ਅੱਤਵਾਦੀ ਹਮਲਾ, 6 ਸੁਰੱਖਿਆ ਕਰਮਚਾਰੀਆਂ ਦੀ ਮੌਤ ਤੇ 22 ਜ਼ਖਮੀ

ਪੇਸ਼ਾਵਰ (ਭਾਸ਼ਾ)- ਉੱਤਰ-ਪੱਛਮੀ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਕਿਲੇ ਦੇ ਅੰਦਰ ਸਥਿਤ ਇੱਕ ਸੁਰੱਖਿਆ ਹੈੱਡਕੁਆਰਟਰ 'ਤੇ ਬੁੱਧਵਾਰ ਨੂੰ ਹੋਏ ਅੱਤਵਾਦੀ ਹਮਲੇ ਵਿੱਚ ਘੱਟੋ-ਘੱਟ 6 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 22 ਹੋਰ ਜ਼ਖਮੀ ਹੋ ਗਏ।ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਪੁਲਿਸ ਅਧਿਕਾਰੀ ਵਕਾਰ ਅਹਿਮਦ ਖਾਨ ਨੇ ਦੱਸਿਆ ਕਿ ਅੱਤਵਾਦੀਆਂ ਨੇ ਦੱਖਣੀ ਵਜ਼ੀਰੀਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਐੱਫ.ਸੀ. ਲਾਈਨ 'ਤੇ ਹਮਲਾ ਕੀਤਾ ਅਤੇ ਗੋਲੀਬਾਰੀ ਦੌਰਾਨ ਤਿੰਨ ਹਮਲਾਵਰਾਂ ਨੂੰ ਵੀ ਮਾਰ ਦਿੱਤਾ ਗਿਆ।ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

 

ਪੜ੍ਹੋ ਇਹ ਅਹਿਮ ਖ਼ਬਰ-ਬਾਗੀਆਂ ਨੇ ਕਾਂਗੋ 'ਚ ਸੰਯੁਕਤ ਰਾਸ਼ਟਰ ਦੇ ਹੈਲੀਕਾਪਟਰ ਨੂੰ ਕੀਤਾ ਢੇਰ, ਅੱਠ ਲੋਕਾਂ ਦੀ ਮੌਤ

ਉਨ੍ਹਾਂ ਕਿਹਾ ਕਿ ਟੈਂਕ ਜ਼ਿਲ੍ਹੇ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।ਇਸ ਹਮਲੇ ਲਈ ਤਹਿਰੀਕ-ਏ-ਤਾਲਿਬਾਨ 'ਤੇ ਸ਼ੱਕ ਜਤਾਇਆ ਜਾ ਰਿਹਾ ਹੈ ਪਰ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ। ਟੀਟੀਪੀ ਦੇ ਅੱਤਵਾਦੀ ਅਫਗਾਨਿਸਤਾਨ ਵਿੱਚ ਲੁਕੇ ਹੋਏ ਹਨ ਅਤੇ ਅਕਸਰ ਪਾਕਿਸਤਾਨੀ ਫ਼ੌਜ 'ਤੇ ਜਾਨਲੇਵਾ ਹਮਲੇ ਕਰਦੇ ਹਨ। ਪਾਕਿਸਤਾਨ ਸਰਕਾਰ ਨੇ ਕਈ ਵਾਰ ਤਾਲਿਬਾਨ ਕੋਲ ਇਹ ਮੁੱਦਾ ਉਠਾਇਆ ਹੈ ਪਰ ਹੁਣ ਤੱਕ ਉਨ੍ਹਾਂ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ। ਇਸ ਕਾਰਨ ਤਾਲਿਬਾਨ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ।


author

Vandana

Content Editor

Related News