ਪਾਕਿਸਤਾਨ ''ਚ ਅੱਤਵਾਦ ਰੋਕੂ ਮੁਹਿੰਮ ਦੌਰਾਨ 6 ਫੌਜੀਆਂ ਦੀ ਮੌਤ

12/15/2018 7:25:20 PM

ਇਸਲਾਮਾਬਾਦ— ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ 'ਚ ਅੱਤਵਾਦ ਰੋਕੂ ਮੁਹਿੰਮ ਦੌਰਾਨ ਘੱਟ ਤੋਂ ਘੱਟ 6 ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ। ਘਟਨਾ ਸ਼ੁੱਕਰਵਾਰ ਨੂੰ ਬਲੋਚਿਸਤਾਨ ਦੇ ਤੂਰਬਤ ਇਲਾਕੇ 'ਚ ਹੋਈ ਜਦੋਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਇਕ ਵਾਹਨ ਨੂੰ ਨਿਸ਼ਨਾ ਬਣਾਇਆ। ਅੱਤਵਾਦੀਆਂ ਦੇ ਟਿਕਾਣੇ 'ਤੇ ਕਾਰਵਾਈ ਲਈ ਸੁਰੱਖਿਆ ਬਲ ਮੁਹਿੰਮ 'ਤੇ ਨਿਕਲੇ ਸਨ।

ਪਾਕਿਸਤਾਨੀ ਫੌਜ ਦੀ ਮੀਡੀਆ ਇਕਾਈ ਇੰਟਰ ਸਰਵਿਸ ਪਬਲਿਕ ਰਿਲੇਸ਼ਨ ਨੇ ਇਕ ਬਿਆਨ 'ਚ ਕਿਹਾ ਕਿ ਅੱਤਵਾਦੀਆਂ ਨੇ ਆਈ.ਈ.ਡੀ ਰਾਹੀਂ ਸੁਰੱਖਿਆ ਬਲਾਂ ਦੇ ਇਕ ਵਾਹਨ ਨੂੰ ਨਿਸ਼ਾਨਾ ਬਣਾਇਆ। ਹਮਲੇ 'ਚ 6 ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ। ਬਾਅਦ 'ਚ ਜਵਾਬੀ ਕਾਰਵਾਈ 'ਚ 4 ਅੱਤਵਾਦੀ ਮਾਰੇ ਗਏ। ਪਾਕਿਸਤਾਨ ਦਾ ਬਲੋਚਿਸਤਾਨ ਅਸ਼ਾਂਤ ਖੇਤਰ ਹੈ ਜਿਥੇ ਕਈ ਕੱਟੜਪੰਥੀ ਸਮੂਹਾਂ ਦੀ ਮੌਜੂਦਗੀ ਹੈ।


Baljit Singh

Content Editor

Related News