ਅੱਤਵਾਦੀਆਂ ਨਾਲ ਮੁਕਾਬਲੇ ''ਚ ਪਾਕਿਸਤਾਨੀ ਫੌਜ ਦੇ ਅਧਿਕਾਰੀ ਸਮੇਤ 6 ਜਵਾਨ ਸ਼ਹੀਦ

Saturday, Oct 05, 2024 - 04:50 PM (IST)

ਅੱਤਵਾਦੀਆਂ ਨਾਲ ਮੁਕਾਬਲੇ ''ਚ ਪਾਕਿਸਤਾਨੀ ਫੌਜ ਦੇ ਅਧਿਕਾਰੀ ਸਮੇਤ 6 ਜਵਾਨ ਸ਼ਹੀਦ

ਪੇਸ਼ਾਵਰ (ਏਜੰਸੀ)- ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਫੌਜ ਦੇ ਇਕ ਸੀਨੀਅਰ ਅਧਿਕਾਰੀ ਸਮੇਤ 6 ਜਵਾਨ ਸ਼ਹੀਦ ਹੋ ਗਏ। ਫੌਜ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਗੈਂਗਵਾਰ 'ਚ ਔਰਤਾਂ ਤੇ ਬੱਚਿਆਂ ਸਣੇ 70 ਲੋਕਾਂ ਦੀ ਮੌਤ

ਫੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਦੱਸਿਆ ਕਿ ਇਹ ਮੁਕਾਬਲਾ 4-5 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਸਪੀਨਵਾਮ ਇਲਾਕੇ 'ਚ ਹੋਇਆ ਸੀ, ਜਿਸ 'ਚ '6 ਖਵਾਰਿਜ਼' ਵੀ ਮਾਰੇ ਗਏ ਹਨ।

ਇਹ ਵੀ ਪੜ੍ਹੋ: Iran-Israel War: ਬਾਈਡੇਨ ਦੀ ਇਜ਼ਰਾਈਲ ਨੂੰ ਅਪੀਲ, ਆਮ ਨਾਗਰਿਕਾਂ ਨੂੰ ਨਾ ਪੁੱਜੇ ਨੁਕਸਾਨ

ਬਿਆਨ ਮੁਤਾਬਕ ਦੋਵੇਂ ਪਾਸਿਆਂ ਤੋਂ ਹੋਈ ‘ਭਿਆਨਕ ਗੋਲੀਬਾਰੀ’ ਵਿੱਚ ਆਪਰੇਸ਼ਨ ਦੀ ਅਗਵਾਈ ਕਰ ਰਹੇ 43 ਸਾਲਾ ਲੈਫਟੀਨੈਂਟ ਕਰਨਲ ਮੁਹੰਮਦ ਅਲੀ ਸ਼ੌਕਤ ਅਤੇ 5 ਹੋਰ ਸੈਨਿਕ ਮਾਰੇ ਗਏ। ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਇਹ ਵੀ ਪੜ੍ਹੋ: 6 ਮਹੀਨੇ ਦੇ ਬੱਚੇ ਨੂੰ ਚੂਹੇ ਦੇ ਕੱਟਣ 'ਤੇ ਪਿਓ ਨੂੰ ਹੋਈ ਜੇਲ੍ਹ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News