ਪਾਕਿਸਤਾਨ : ਸੁਰੱਖਿਆ ਬਲਾਂ ਨਾਲ ਮੁਕਾਬਲੇ ''ਚ 6 ਅੱਤਵਾਦੀ ਢੇਰ

02/29/2024 2:50:07 PM

ਇਸਲਾਮਾਬਾਦ (ਯੂ. ਐੱਨ. ਆਈ.): ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਛੇ ਅੱਤਵਾਦੀ ਮਾਰੇ ਗਏ। ਫੌਜ ਨੇ ਇਹ ਜਾਣਕਾਰੀ ਦਿੱਤੀ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐਸ.ਪੀਆਰ) ਨੇ ਬੁੱਧਵਾਰ ਦੇਰ ਰਾਤ ਇੱਕ ਬਿਆਨ ਵਿੱਚ ਕਿਹਾ ਕਿ ਸੁਰੱਖਿਆ ਬਲਾਂ ਨੇ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿੱਚ ਇੱਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਪਾਕਿਸਤਾਨ ਦੀ ਇੱਕ ਹੋਰ ਏਅਰਹੋਸਟੈਸ ਹੋਈ ਲਾਪਤਾ

ਆਈ.ਐਸ.ਪੀ.ਆਰ ਨੇ ਕਿਹਾ, "ਆਪਰੇਸ਼ਨ ਦੇ ਸੰਚਾਲਨ ਦੌਰਾਨ ਸਾਡੇ ਸੈਨਿਕਾਂ ਅਤੇ ਅੱਤਵਾਦੀਆਂ ਵਿਚਕਾਰ ਤਿੱਖੀ ਗੋਲੀਬਾਰੀ ਹੋਈ, ਜਿਸ ਦੇ ਨਤੀਜੇ ਵਜੋਂ 6 ਅੱਤਵਾਦੀ ਮਾਰੇ ਗਏ।" ਆਈਐਸਪੀਆਰ ਨੇ ਅੱਗੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਇੱਕ ਸੈਨਿਕ ਵੀ ਜ਼ਖਮੀ ਹੋ ਗਿਆ। ਇਸ ਦੇ ਇਲਾਵਾ ਆਪ੍ਰੇਸ਼ਨ ਦੌਰਾਨ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News