ਦੁਖ਼ਦਾਈ ਖ਼ਬਰ: ਬ੍ਰਿਸਬੇਨ 'ਚ 6 ਸਾਲਾ ਪੰਜਾਬੀ ਬੱਚੇ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਚੁੱਕੇ ਸਵਾਲ

05/25/2022 9:34:03 AM

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਬ੍ਰਿਸਬੇਨ ਦੇ ਦੱਖਣੀ ਇਲਾਕੇ ਦੇ ਲੋਗਨ ਹਸਪਤਾਲ ਵਿੱਚ ਦਾਖ਼ਲ ਪੰਜਾਬੀ 6 ਸਾਲਾ ਬੱਚੇ ਦੀ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਕੁਝ ਘੰਟਿਆਂ ਬਾਅਦ ਹੀ ਮੌਤ ਹੋ ਜਾਣ ਦਾ ਬੇਹੱਦ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: ਇਸ ਕਾਰਨ ਯੂਰਪ 'ਚ ਫੈਲਿਆ ਮੰਕੀਪੌਕਸ, ਰੇਵ ਪਾਰਟੀ ਨੂੰ ਲੈ ਕੇ ਮਾਹਿਰਾਂ ਨੇ ਪ੍ਰਗਟਾਇਆ ਅਜਿਹਾ ਖ਼ਦਸ਼ਾ

PunjabKesari

ਹਿਯਾਨ ਕਪਿਲ (6) ਕੁਝ ਦਿਨਾਂ ਤੋਂ ਬਿਮਾਰ ਅਤੇ ਢਿੱਡ ਵਿੱਚ ਦਰਦ ਮਹਿਸੂਸ ਕਰ ਰਿਹਾ ਸੀ, ਜਿਸ ਤੋਂ ਬਾਅਦ ਉਸ ਨੂੰ ਬ੍ਰਿਸਬੇਨ ਦੇ ਦੱਖਣ ਦੇ ਲੋਗਨ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕੀਤਾ ਗਿਆ ਸੀ। ਹਿਯਾਨ ਦੇ ਪਰਿਵਾਰ ਨੇ ਦੱਸਿਆ ਕਿ ਰਾਤ 10 ਵਜੇ ਛੁੱਟੀ ਹੋਣ ਤੋਂ ਪਹਿਲਾਂ ਹਿਯਾਨ ਨੇ ਹਸਪਤਾਲ ਵਿੱਚ 4 ਘੰਟੇ ਬਿਤਾਏ, ਜਿੱਥੇ ਉਹ ਉਲਟੀਆਂ ਕਰ ਰਿਹਾ ਸੀ। ਪਰਿਵਾਰ ਅਨੁਸਾਰ ਜਿਸ ਸਮੇਂ ਹਿਯਾਨ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਸੀ, ਉਦੋਂ ਵੀ ਉਹ ਦਰਦ ਵਿਚ ਸੀ। ਘਰ ਪਰਤਣ ਦੇ ਤਕਰੀਬਨ 2 ਘੰਟਿਆ ਬਾਅਦ ਉਹ ਫਰਸ਼ 'ਤੇ ਡਿੱਗ ਗਿਆ।

ਇਹ ਵੀ ਪੜ੍ਹੋ: ਗੋਰੇ ਵਿਦਿਆਰਥੀ ਵੱਲੋਂ ਭਾਰਤੀ ਬੱਚੇ ਦੀ ਧੌਣ ਮਰੋੜਨ ਦਾ ਮਾਮਲਾ, ਭਾਰਤੀ-ਅਮਰੀਕੀ MPs ਨੇ ਜਤਾਈ ਚਿੰਤਾ (ਵੀਡੀਓ)

ਹਿਯਾਨ ਦੇ ਪਰਿਵਾਰਕ ਮੈਂਬਰ ਮੁੜ ਉਸ ਨੂੰ ਹਸਪਤਾਲ ਲੈ ਕੇ ਗਏ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਹਿਯਾਨ ਦੀ ਇਸ ਬੇਵਕਤੀ ਮੌਤ ਕਾਰਨ ਪਰਿਵਾਰ ਡੂੰਘੇ ਸਦਮੇ ਵਿਚ ਹੈ। ਪਰਿਵਾਰ ਵੱਲੋਂ ਹਸਪਤਾਲ ਦੀ ਇਸ ਲਾਪਰਵਾਹੀ 'ਤੇ ਸਵਾਲ ਚੁੱਕਦਿਆਂ ਕਿਹਾ ਗਿਆ ਹੈ ਕਿ ਉਹ ਜਾਣਨਾ ਚਾਹੁੰਦੇ ਹਨ ਕਿ ਕੀ ਗ਼ਲਤ ਹੋਇਆ ਅਤੇ ਉਨ੍ਹਾਂ ਦੇ ਬਿਮਾਰ ਬੇਟੇ ਨੂੰ ਹਸਪਤਾਲ ਤੋਂ ਛੁੱਟੀ ਕਿਉਂ ਦਿੱਤੀ ਗਈ ਸੀ। ਇਸ ਮਾਸੂਮ ਬੱਚੇ ਦੀ ਮੌਤ ਦਾ ਕੌਣ ਜਿੰਮੇਵਾਰ ਹੈ। ਕੁਈਨਜ਼ਲੈਂਡ ਸਿਹਤ ਵਿਭਾਗ ਦੇ ਇੱਕ ਬੁਲਾਰੇ ਨੇ ਪੁਸ਼ਟੀ ਕੀਤੀ ਹੈ ਕਿ 6 ਸਾਲਾ ਹਿਯਾਨ ਕਪਿਲ ਦੀ ਮੌਤ ਦੀ ਇਕ ਕੋਰੋਨਰ ਜਾਂਚ ਚੱਲ ਰਹੀ ਹੈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਦੁਖ਼ਦਾਈ ਘਟਨਾ ਕਿਸ ਤਰ੍ਹਾਂ ਵਾਪਰੀ।

ਇਹ ਵੀ ਪੜ੍ਹੋ: ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ 'ਚ ਮਚੀ ਹਾਹਾਕਾਰ, ਪੈਟਰੋਲ ਹੋਇਆ 420 ਰੁਪਏ ਪ੍ਰਤੀ ਲਿਟਰ


cherry

Content Editor

Related News