ਰੂਸ ਦੀ ਕੋਰੋਨਾ ਵੈਕਸੀਨ ਦੇ ਪ੍ਰੀਖਣ ਲਈ 60 ਹਜ਼ਾਰ ਲੋਕਾਂ ਨੇ ਕੀਤਾ ਅਪਲਾਈ

09/22/2020 12:46:01 AM

ਮਾਸਕੋ - ਰੂਸ ਦੀ ਕੋਰੋਨਾ ਵੈਕਸੀਨ ਸਪੂਤਨਿਕ-ਵੀ ਦੇ ਟ੍ਰਾਇਲ ਲਈ 60 ਹਜ਼ਾਰ ਲੋਕਾਂ ਨੇ ਅਪਲਾਈ ਕੀਤਾ ਹੈ। ਇਨ੍ਹਾਂ ਵਿਚ ਹਜ਼ਾਰਾਂ ਲੋਕ ਅਜਿਹੇ ਹਨ, ਜੋ ਇਸ ਵੈਕਸੀਨ ਦੇ ਟ੍ਰਾਇਲ ਤੋਂ ਪਹਿਲਾਂ ਹੋਣ ਵਾਲਾ ਲਾਜ਼ਮੀ ਮੈਡੀਕਲ ਟੈਸਟ ਪਾਸ ਕਰ ਚੁੱਕੇ ਹਨ। ਇਸ ਵਿਚਾਲੇ, 700 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ। ਇਹ ਜਾਣਕਾਰੀ ਮੇਅਰ ਸਰਗੇਈ ਸੋਬਯਨਿਨ ਨੇ ਦਿੱਤੀ। ਰੂਸ ਦੇ ਸਿਹਤ ਮੰਤਰਾਲੇ ਨੇ 15 ਅਗਸਤ ਨੂੰ ਇਹ ਵੈਕਸੀਨ ਤਿਆਰ ਕਰਨ ਦਾ ਐਲਾਨ ਕੀਤਾ ਸੀ।

ਰੂਸ ਵਿਚ ਹੁਣ ਤੱਕ 11 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਤੋਂ ਪ੍ਰਭਾਵਿਤ ਹਨ, ਜਦਕਿ 19 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੀਤੇਂ 10 ਦਿਨਾਂ ਤੋਂ ਇਥੇ ਹਰ ਦਿਨ 5 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਲਾਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਂਕਿ, ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸਾਲ ਦੇ ਆਖਿਰ ਤੱਕ ਕੋਰੋਨਾ ਵੈਕਸੀਨ ਆਮ ਲੋਕਾਂ ਲਈ ਇਸਤੇਮਾਲ ਵਿਚ ਲਿਆਂਦੀ ਜਾ ਸਕਦੀ ਹੈ। ਵੈਕਸੀਨ ਨੂੰ ਰੂਸ ਦੇ ਗਾਮੇਲਯਾ ਰਿਸਰਚ ਸੈਂਟਰ ਵਿਚ ਤਿਆਰ ਕੀਤਾ ਗਿਆ ਹੈ। ਦੁਨੀਆ ਦੇ ਦੂਜੇ ਦੇਸ਼ਾਂ ਵਿਚ ਕਰੀਬ 40 ਹਜ਼ਾਰ ਲੋਕਾਂ 'ਤੇ ਇਸ ਦਾ ਪ੍ਰੀਖਣ ਸ਼ੁਰੂ ਹੋ ਚੁੱਕਿਆ ਹੈ।

ਦੁਨੀਆ ਵਿਚ ਕੋਰੋਨਾ ਤੋਂ ਪ੍ਰਭਾਵਿਤਾਂ ਦਾ ਅੰਕੜਾ 3.12 ਕਰੋੜ ਤੋਂ ਜ਼ਿਆਦਾ ਹੋ ਗਿਆ ਹੈ। ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 2.28 ਕਰੋੜ ਤੋਂ ਜ਼ਿਆਦਾ ਹੋ ਚੁੱਕੀ ਹੈ। ਹੁਣ ਤੱਕ 9 ਲੱਖ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਇਸ ਦੀ ਜਾਣਕਾਰੀ ਵਰਲਡੋਮੀਟਰ ਨੇ ਆਪਣੀ ਵੈੱਬਸਾਈਟ 'ਤੇ ਦਿੱਤੀ ਹੈ।


Khushdeep Jassi

Content Editor

Related News