ਰੂਸ ''ਚ ਕੋਰੋਨਾ ਵਾਇਰਸ ਦੇ 6 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਹੋਏ ਦਰਜ

07/07/2020 3:37:22 PM

ਮਾਸਕੋ- ਪਿਛਲੇ 24 ਘੰਟਿਆਂ ਦੌਰਾਨ ਰੂਸ ਵਿਚ ਕੋਰੋਨਾ ਵਾਇਰਸ ਦੇ 6368 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਇੱਥੇ ਕੁੱਲ ਪੀੜਤਾਂ ਦੀ ਗਿਣਤੀ 6,94,230 ਹੋ ਗਈ ਹੈ। ਰੂਸ ਦੇ ਕੋਰੋਨਾ ਵਾਇਰਸ ਰਿਸਪਾਂਸ ਸੈਂਟਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਪਿਛਲੇ 24 ਘੰਟਿਆਂ ਦੌਰਾਨ ਰੂਸ ਦੇ 82 ਖੇਤਰਾਂ ਵਿਚ ਕੋਰੋਨਾ ਵਾਇਰਸ ਦੇ 6,368 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 1,902 ਲੋਕਾਂ ਵਿਚ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ। ਇਸ ਮਿਆਦ ਦੌਰਾਨ ਕੋਰੋਨਾ ਕਾਰਨ 198 ਮਰੀਜ਼ਾਂ ਦੀ ਮੌਤ ਹੋ ਗਈ ਤੇ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 10,494 ਹੋ ਗਈ। ਰਾਜਧਾਨੀ ਮਾਸਕੋ ਵਿਚ ਸਭ ਤੋਂ ਵੱਧ 629 ਮਾਮਲੇ ਸਾਹਮਣੇ ਆਏ ਹਨ।

ਕ੍ਰੀਮੀਆ, ਰੀਪਬਲਿਕ ਆਫ ਕਲਮਾਈਕੀਆ ਅਤੇ ਨੇਨੇਟ ਵਿਚ ਕੋਰੋਨਾ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ 9,551 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਗਏ ਹਨ। ਹੁਣ ਤੱਕ ਰੂਸ ਵਿਚ 4,63,880 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। 


Lalita Mam

Content Editor

Related News