ਅਫਗਾਨਿਸਤਾਨ ਤੇ ਪਾਕਿਸਤਾਨ ’ਚ ਮੀਂਹ, ਬਰਫਬਾਰੀ ਅਤੇ ਹੜ੍ਹ ਕਾਰਨ 63 ਲੋਕਾਂ ਦੀ ਮੌਤ

Monday, Apr 15, 2024 - 09:55 AM (IST)

ਅਫਗਾਨਿਸਤਾਨ ਤੇ ਪਾਕਿਸਤਾਨ ’ਚ ਮੀਂਹ, ਬਰਫਬਾਰੀ ਅਤੇ ਹੜ੍ਹ ਕਾਰਨ 63 ਲੋਕਾਂ ਦੀ ਮੌਤ

ਕਾਬੁਲ/ਇਸਲਾਮਾਬਾਦ (ਏਜੰਸੀਆਂ)- ਅਫਗਾਨਿਸਤਾਨ ਦੇ ਕੁਝ ਹਿੱਸਿਆਂ ’ਚ ਪਿਛਲੇ 3 ਦਿਨਾਂ ’ਚ ਭਾਰੀ ਮੀਂਹ, ਬਰਫਬਾਰੀ ਅਤੇ ਹੜ੍ਹ ਕਾਰਨ 33 ਵਿਅਕਤੀਆਂ ਦੀ ਜਾਨ ਚਲੀ ਗਈ ਅਤੇ 27 ਹੋਰ ਜ਼ਖਮੀ ਹੋ ਗਏ। ਪਾਕਿਸਤਾਨ ’ਚ ਪਿਛਲੇ 48 ਘੰਟਿਆਂ ’ਚ ਮੀਂਹ ਨਾਲ ਸਬੰਧਤ ਘਟਨਾਵਾਂ ’ਚ 30 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਅਫਗਾਨਿਸਤਾਨ ਦੀ ਰਾਸ਼ਟਰੀ ਆਫਤ ਅਥਾਰਟੀ ਦੇ ਬੁਲਾਰੇ ਮੁੱਲਾ ਜਨਾਨ ਸੈਕ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਬੁਲ ਸਮੇਤ ਅਫਗਾਨਿਸਤਾਨ ਦੇ 34 ਸੂਬਿਆਂ ’ਚੋਂ ਲਗਭਗ ਅੱਧਿਆਂ ’ਚ ਸ਼ੁੱਕਰਵਾਰ ਤੋਂ ਭਾਰੀ ਮੀਂਹ ਜਾਂ ਬਰਫਬਾਰੀ ਹੋ ਰਹੀ ਹੈ, ਜਿਸ ਨਾਲ ਦੇਸ਼ ਦੇ ਕੁਝ ਹਿੱਸਿਆਂ ’ਚ ਅਚਾਨਕ ਹੜ੍ਹ ਆ ਗਏ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਵੀ ਹੋਇਆ ਹੈ।

ਇਹ ਵੀ ਪੜ੍ਹੋ: ਜੇ ਮੈਂ ਅਮਰੀਕਾ ਦਾ ਰਾਸ਼ਟਰਪਤੀ ਹੁੰਦਾ ਤਾਂ ਈਰਾਨ ਨੇ ਇਜ਼ਰਾਈਲ 'ਤੇ ਹਮਲਾ ਨਾ ਕੀਤਾ ਹੁੰਦਾ: ਡੋਨਾਲਡ ਟਰੰਪ

ਪਰਵਾਨ, ਉਰੂਜ਼ਗਨ ਅਤੇ ਪੰਜਸ਼ੀਰ ਸਮੇਤ ਕਈ ਸੂਬਿਆਂ ’ਚ ਭਾਰੀ ਮੀਂਹ, ਬਰਫਬਾਰੀ ਅਤੇ ਹੜ੍ਹ ਕਾਰਨ 33 ਲੋਕਾਂ ਦੀ ਜਾਨ ਚਲੀ ਗਈ ਅਤੇ 27 ਹੋਰ ਜ਼ਖਮੀ ਹੋ ਗਏ। ਹੜ੍ਹ ਕਾਰਨ 600 ਤੋਂ ਵੱਧ ਘਰਾਂ ਨੂੰ ਨੁਕਸਾਨ ਪੁੱਜਾ ਹੈ।  ਨਾਲ ਹੀ, ਅਚਾਨਕ ਆਏ ਹੜ੍ਹਾਂ ਨੇ ਦੇਸ਼ ਵਿਚ 1,950 ਏਕੜ ਵਾਹੀਯੋਗ ਜ਼ਮੀਨ ਅਤੇ 75 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਵੀ ਤਬਾਹ ਕਰ ਦਿੱਤਾ ਹੈ। ਇਸ ਤੋਂ ਇਲਾਵਾ 200 ਤੋਂ ਵੱਧ ਪਸ਼ੂਆਂ ਦੀ ਵੀ ਮੌਤ ਹੋ ਗਈ ਹੈ। ਸਹਾਇਤਾ ਏਜੰਸੀਆਂ ਨੇ ਅਧਿਕਾਰੀਆਂ ਦੇ ਸਹਿਯੋਗ ਨਾਲ 22,851 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਨੁੱਖੀ ਸਹਾਇਤਾ ਮੁਹੱਈਆ ਕੀਤੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਸਹਾਇਤਾ ਦੀ ਸਪਲਾਈ ਦੀ ਪ੍ਰਕਿਰਿਆ ਜਾਰੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬ੍ਰਿਟੇਨ 'ਚ 5 ਭਾਰਤੀਆਂ ਨੂੰ 122 ਸਾਲ ਦੀ ਜੇਲ੍ਹ, ਭਾਰਤੀ ਨੌਜਵਾਨ ਦਾ ਹੀ ਕੀਤਾ ਸੀ ਕਤਲ

ਦੂਜੇ ਪਾਸੇ ਪਾਕਿਸਤਾਨ ਦੀ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐੱਨ.ਡੀ.ਐੱਮ.ਏ.) ਦੇ ਅਧਿਕਾਰੀ ਮੁਹੰਮਦ ਉਮਰ ਨੇ ਦੱਸਿਆ ਕਿ ਦੇਸ਼ ਦਾ ਪੂਰਬੀ ਪੰਜਾਬ ਸੂਬਾ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਹੈ ਜਿੱਥੇ ਪਿਛਲੇ 48 ਘੰਟਿਆਂ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਭਾਰੀ ਮੀਂਹ ਕਾਰਨ ਅਸਮਾਨੀ ਬਿਜਲੀ ਡਿੱਗਣ ਦੀਆਂ ਘਟਨਾਵਾਂ ’ਚ 17 ਵਿਅਕਤੀਆਂ ਦੀ ਜਾਨ ਚਲੀ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ’ਚ ਬਿਜਲੀ ਡਿੱਗਣ ਅਤੇ ਭਾਰੀ ਮੀਂਹ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ। ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ’ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 10 ਤੋਂ ਵੱਧ ਜ਼ਖਮੀ ਹੋ ਗਏ। ਭਾਰੀ ਮੀਂਹ ਨੇ ਦੇਸ਼ ਦੇ ਕੁਝ ਹਿੱਸਿਆਂ ਵਿਚ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਾਇਆ, ਅਧਿਕਾਰੀਆਂ ਨੇ ਫਸੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ। ਭਾਰੀ ਮੀਂਹ ਕਾਰਨ ਮੁੱਖ ਸੜਕਾਂ ਅਤੇ ਰਾਜ ਮਾਰਗਾਂ ’ਤੇ ਵੀ ਟ੍ਰੈਫਿਕ ਜਾਮ ਹੋ ਗਿਆ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ; ਸੁਨਹਿਰੀ ਭਵਿੱਖ ਲਈ 9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਟਰੱਕ ਨੇ ਦਰੜਿਆ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News