ਇਟਲੀ : ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 641ਵੇਂ ਆਗਮਨ ਪੁਰਬ ਸੰਬੰਧੀ ਸਮਾਗਮ

04/09/2018 7:58:58 AM

ਰੋਮ, (ਕੈਂਥ)— ਮਹਾਨ ਕ੍ਰਾਂਤੀਕਾਰੀ, ਅਧਿਆਤਮਕਵਾਦੀ, ਯੁੱਗ ਪੁਰਸ਼, ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 641ਵੇਂ ਆਗਮਨ ਪੁਰਬ ਨੂੰ ਸਮਰਪਿਤ  ਗੁਰਦੁਆਰਾ ਸਿੰਘ ਸਭਾ ਬੋਰਗੋਹਰਮਾਦਾ ਤੇਰਾਚੀਨਾ (ਲਾਤੀਨਾ) ਵੱਲੋਂ ਇਲਾਕੇ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਵਿਸ਼ਾਲ ਦੋ ਰੋਜ਼ਾ ਸਮਾਗਮ ਸਜਾਏ ਗਏ।ਇਸ ਮੌਕੇ ਆਰੰਭੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪੰਰਤ ਸਜੇ ਵਿਸ਼ਾਲ ਦੀਵਾਨਾਂ ਵਿੱਚ ਭਾਈ ਕੁਲਵਿੰਦਰ ਸਿੰਘ ਤਖ਼ਤ ਸ਼੍ਰੀ ਦਮਦਮਾ ਸਾਹਿਬ ਅਤੇ ਇਟਲੀ ਦੇ ਪ੍ਰਸਿੱਧ ਕਵੀਸ਼ਰ ਗਿਆਨੀ ਅਜੀਤ ਸਿੰਘ ਥਿੰਦ ਹੁਰਾਂ ਦੇ ਜੱਥੇ ਨੇ ਸਤਿਗੁਰਾਂ ਦੀ ਮਹਿਮਾਂ ਦਾ ਗੁਣਗਾਨ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਆ।ਇਸ ਮੌਕੇ ਹੋਰ ਵੀ ਕਈ ਕਵੀਸ਼ਰੀ ਅਤੇ ਕੀਰਤਨੀ ਜੱਥਿਆਂ ਵੱਲੋਂ ਗੁਰਾਂ ਦੀ ਮਹਿਮਾਂ ਦਾ ਗੁਣਗਾਨ ਕੀਤਾ ਗਿਆ।

PunjabKesari
ਇਸ ਮੌਕੇ ਗੁਰਦੁਆਰਾ ਸਿੰਘ ਸਭਾ ਬੋਰਗੋਹਰਮਾਦਾ ਤੇਰਾਚੀਨਾ (ਲਾਤੀਨਾ) ਦੇ ਸੇਵਾਦਾਰ ਅਤੇ ਇਟਲੀ ਦੇ ਉੱਘੇ ਸਮਾਜ ਸੇਵਕ ਗੁਰਮੁੱਖ ਸਿੰਘ ਹਜ਼ਾਰਾ ਨੇ ਸਮਾਗਮ ਵਿੱਚ ਹਾਜ਼ਰੀ ਭਰ ਰਹੀ ਗੁਰੂ ਦੀ ਸਾਜੀ ਨਿਵਾਜੀ ਸਾਧ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਮਹਾਪੁਰਸ਼ਾਂ ਦੀ ਬਾਣੀ ਸਮੁੱਚੀ ਕਾਇਨਾਤ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ।ਸਭ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆਂ ਅਨੁਸਾਰ ਆਪਣਾ ਜੀਵਨ ਢਾਲਣਾ ਚਾਹੀਦਾ ਹੈ ਅਤੇ ਹਮੇਸ਼ਾਂ ਹੀ ਵਹਿਮਾਂ-ਭਰਮਾਂ ਤੇ ਅੰਧ ਵਿਸ਼ਵਾਸਾਂ ਤੋਂ ਉਪੱਰ ਉੱਠ ਕੇ ਗੁਰੂ ਸਾਹਿਬ 'ਤੇ ਭਰੋਸਾ ਰੱਖਣਾ ਚਾਹੀਦਾ ਹੈ।ਇਸ ਮੌਕੇ ਪ੍ਰਬੰਧਕਾਂ ਵੱਲੋਂ ਸਮੂਹ ਸੇਵਾਦਾਰਾਂ ਨੂੰ ਗੁਰੂ ਦੀ ਬਖ਼ਸਿਸ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੋ ਰੋਜ਼ਾ ਗੁਰਪੁਰਬ ਸਮਾਗਮ ਵਿੱਚ ਰੋਮ, ਲਵੀਨਿਓ, ਲਾਤੀਨਾ, ਫੌਂਦੀ, ਸਬਾਊਦੀਆ, ਸਨਵੀਤੋ ਆਦਿ ਤੋਂ ਗੁਰਦੁਆਰਾ ਸਾਹਿਬ ਦੀਆਂ ਸਿੱਖ ਸੰਗਤਾਂ ਨੇ ਬਹੁ-ਗਿਣਤੀ ਵਿੱਚ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀ।ਸਮਾਗਮ ਵਿੱਚ ਇਟਾਲੀਅਨ ਪੱਤਰਕਾਰਾਂ ਦੀ ਇੱਕ ਵਿਸ਼ੇਸ਼ ਟੀਮ ਨੇ ਵੀ ਮਹਾਨ ਸਿੱਖ ਧਰਮ ਨੂੰ ਡੂੰਘਾਈ ਨਾਲ ਸਮਝਣ ਲਈ ਸ਼ਿਰਕਤ ਅਤੇ ਸੇਵਾ ਵੀ ਕੀਤੀ। ਇਸ ਮੌਕੇ ਰਾਜਵਿੰਦਰ ਸਿੰਘ ਰਾਜਾ ਲਵੀਨਿਓ,ਹਰਭਜਨ ਸਿੰਘ ਸਬਾਊਦੀਆ ਤੋਂ ਇਲਾਵਾ ਇਲਾਕੇ ਦੀਆਂ ਕਈ ਨਾਮੀ ਸਖ਼ਸੀਅਤਾਂ ਮੌਜੂਦ ਸਨ।


Related News