ਗੈਰ-ਕਾਨੂੰਨੀ ਢੰਗ ਨਾਲ ਦੱਖਣੀ ਅਫਰੀਕਾ ''ਚ ਦਾਖਲ ਦੀ ਕੋਸ਼ਿਸ਼ ਕਰ ਰਹੇ 67 ਪਾਕਿਸਤਾਨੀ ਭੇਜੇ ਗਏ ਵਾਪਸ

Wednesday, Aug 16, 2023 - 01:21 PM (IST)

ਗੈਰ-ਕਾਨੂੰਨੀ ਢੰਗ ਨਾਲ ਦੱਖਣੀ ਅਫਰੀਕਾ ''ਚ ਦਾਖਲ ਦੀ ਕੋਸ਼ਿਸ਼ ਕਰ ਰਹੇ 67 ਪਾਕਿਸਤਾਨੀ ਭੇਜੇ ਗਏ ਵਾਪਸ

ਜੋਹਾਨਸਬਰਗ (ਭਾਸ਼ਾ)- ਦੱਖਣੀ ਅਫਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 67 ਪਾਕਿਸਤਾਨੀ ਨਾਗਰਿਕਾਂ ਨੂੰ ਵਾਪਸ ਮੋੜ ਦਿੱਤਾ ਗਿਆ। ਦੇਸ਼ ਦੇ ਗ੍ਰਹਿ ਮੰਤਰੀ ਡਾ: ਆਰੋਨ ਮੋਤਸੋਲੇਦੀ ਨੇ ਜਾਣਕਾਰੀ ਦਿੱਤੀ ਕਿ ਇਮੀਗ੍ਰੇਸ਼ਨ ਟੈਸਟ ਵਿੱਚ ਫੇਲ ਹੋਣ ਤੋਂ ਬਾਅਦ ਐਤਵਾਰ ਤੜਕੇ ਪਾਕਿਸਤਾਨੀ ਨਾਗਰਿਕਾਂ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਉਹ ਆਪਣੇ ਵੀਜ਼ੇ ਕਾਰਨ ਦੇਸ਼ ਵਿੱਚ ਕਿੰਨਾ ਸਮਾਂ ਰਹਿ ਸਕਦੇ ਹਨ। 

ਗ੍ਰਹਿ ਮੰਤਰਾਲਾ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ, "ਇਨ੍ਹਾਂ ਪਾਕਿਸਤਾਨੀਆਂ ਨੂੰ 13 ਅਗਸਤ ਨੂੰ ਇਮੀਗ੍ਰੇਸ਼ਨ ਟੈਸਟ ਵਿਚ ਅਸਫਲ ਰਹਿਣ ਤੋਂ ਬਾਅਦ ਦੱਖਣੀ ਅਫਰੀਕਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਇਸ ਜਾਂਚ ਦੌਰਾਨ ਉਨ੍ਹਾਂ ਨੂੰ ਪੁੱਛੇ ਗਏ ਸਵਾਲਾਂ ਵਿੱਚ ਇਹ ਵੀ ਸ਼ਾਮਲ ਸੀ ਕਿ ਉਨ੍ਹਾਂ ਜੋ ਵੀਜ਼ਾ ਹੈ, ਉਹ ਕਿੰਨੇ ਸਮੇਂ ਤੱਕ ਦੇਸ਼ ਵਿੱਚ ਰਹਿਣ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਨੂੰ ਪਾਕਿਸਤਾਨ ਵਾਪਸ ਭੇਜ ਦਿੱਤਾ ਗਿਆ ਹੈ।


author

cherry

Content Editor

Related News