ਪਾਕਿਸਤਾਨ ''ਚ ਕੋਰੋਨਾ ਦੇ 698 ਨਵੇਂ ਮਾਮਲੇ, 9 ਦੀ ਮੌਤ

Monday, Oct 25, 2021 - 04:27 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 698 ਨਵੇਂ ਮਾਮਲੇ ਦਰਜ ਹੋਣ ਤੋਂ ਬਾਅਦ ਪੀੜਤ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 12,69,234 ਹੋ ਗਈ ਹੈ। ਨੈਸ਼ਨਲ ਕਮਾਂਡ ਅਤੇ ਆਪਰੇਸ਼ਨ ਸੈਂਟਰ ਨੇ ਸੋਮਵਾਰ (ਐੱਨ.ਸੀ.ਓ.ਸੀ.) ਨੂੰ ਇਹ ਜਾਣਕਾਰੀ ਦਿੱਤੀ। ਐੱਨ.ਸੀ.ਓ.ਸੀ. ਅਨੁਸਾਰ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਸੰਖਿਆ ਵੱਧ ਕੇ 12,69,234 ਹੋ ਗਈ ਹੈ।

ਐੱਨ.ਸੀ.ਓ.ਸੀ. ਨੇ ਕਿਹਾ ਕਿ ਇਸੇ ਸਮੇਂ ਦੌਰਾਨ ਪਾਕਿਸਤਾਨ ਵਿਚ ਕੋਰੋਨਾ ਕਾਰਨ 9 ਹੋਰ ਮਰੀਜ਼ਾਂ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ 28,386 ਹੋ ਗਈ ਹੈ, ਜਦੋਂ ਕਿ 1524 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 666 ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ ਅਤੇ ਇਸ ਦੇ ਨਾਲ ਹੀ ਕੋਰੋਨਾ ਮੁਕਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 12,16,908 ਹੋ ਗਈ ਹੈ। ਦੱਖਣੀ ਸਿੰਧ ਸੂਬਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ, ਜਿੱਥੇ ਪੀੜਤਾਂ ਦੀ ਗਿਣਤੀ 4,67,814 'ਤੇ ਪਹੁੰਚ ਗਈ ਹੈ। ਇਸ ਤੋਂ ਬਾਅਦ ਪੰਜਾਬ ਸੂਬੇ ਵਿਚ ਪੀੜਤਾਂ ਦੇ ਕੁੱਲ 4,39,171 ਮਾਮਲੇ ਦਰਜ ਕੀਤੇ ਗਏ ਹਨ।


cherry

Content Editor

Related News