ਚੀਨ 'ਚ 7.1 ਤੀਬਰਤਾ ਦਾ ਭੂਚਾਲ, 6 ਲੋਕ ਜ਼ਖ਼ਮੀ, 120 ਤੋਂ ਵਧੇਰੇ ਘਰਾਂ ਨੂੰ ਪੁੱਜਾ ਨੁਕਸਾਨ

Tuesday, Jan 23, 2024 - 10:25 AM (IST)

ਚੀਨ 'ਚ 7.1 ਤੀਬਰਤਾ ਦਾ ਭੂਚਾਲ, 6 ਲੋਕ ਜ਼ਖ਼ਮੀ, 120 ਤੋਂ ਵਧੇਰੇ ਘਰਾਂ ਨੂੰ ਪੁੱਜਾ ਨੁਕਸਾਨ

ਬੀਜਿੰਗ (ਭਾਸ਼ਾ)- ਚੀਨ ਦੇ ਪੱਛਮੀ ਸ਼ਿਨਜਿਆਂਗ ਖੇਤਰ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਸੋਮਵਾਰ ਦੇਰ ਰਾਤ 7.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਵਿੱਚ 6 ਲੋਕ ਜ਼ਖ਼ਮੀ ਹੋ ਗਏ ਅਤੇ 120 ਤੋਂ ਵੱਧ ਘਰ ਨੁਕਸਾਨੇ ਗਏ। ਸ਼ਿਨਜਿਆਂਗ ਉਈਗਰ ਆਟੋਨੋਮਸ ਖੇਤਰ ਦੀ ਸਰਕਾਰ ਨੇ ਆਪਣੇ ਅਧਿਕਾਰਤ ਵੇਈਬੋ ਅਕਾਊਂਟ 'ਤੇ ਇਕ ਪੋਸਟ 'ਚ ਕਿਹਾ ਕਿ 2 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ ਅਤੇ 4 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ: ਅਯੁੱਧਿਆ 'ਚ ਹੋਈ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ; ਜਾਣੋ ਕੀ ਕਹਿ ਰਿਹੈ ਵਿਦੇਸ਼ੀ ਮੀਡੀਆ

ਇਸ ਤੋਂ ਇਲਾਵਾ 47 ਘਰ ਢਹਿ-ਢੇਰੀ ਹੋ ਗਏ, 78 ਮਕਾਨ ਨੁਕਸਾਨੇ ਗਏ ਅਤੇ ਕੁਝ ਖੇਤੀਬਾੜੀ ਇਮਾਰਤਾਂ ਢਹਿ ਗਈਆਂ। ਇਕ ਸਰਕਾਰੀ ਸਮਾਚਾਰ ਏਜੰਸੀ ਨੇ ਚੀਨ ਦੇ ਭੂਚਾਲ ਨੈੱਟਵਰਕ ਕੇਂਦਰ ਦੇ ਹਵਾਲੇ ਨਾਲ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ 2 ਵਜੇ ਅਕਸੂ ਸੂਬੇ ਦੀ ਵੁਸ਼ੂ ਕਾਊਂਟੀ 'ਚ ਆਇਆ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਤਿਆਨ ਸ਼ਾਨ ਪਹਾੜੀ ਸ਼੍ਰੇਣੀ ਵਿੱਚ ਆਇਆ, ਜੋ ਕਿ ਭੂਚਾਲਾਂ ਦੇ ਲਿਹਾਜ਼ ਨਾਲ ਇੱਕ ਸੰਵੇਦਨਸ਼ੀਲ ਖੇਤਰ ਹੈ, ਪਰ ਇੱਥੇ ਇਸ ਪੈਮਾਨੇ ਦੇ ਭੂਚਾਲ ਘੱਟ ਹੀ ਆਉਂਦੇ ਹਨ।

ਇਹ ਵੀ ਪੜ੍ਹੋ: ਪ੍ਰਾਣ ਪ੍ਰਤਿਸ਼ਠਾ ਸਮਾਰੋਹ 'ਚ ਸ਼ਾਮਲ ਹੋਏ ਮਹਿਮਾਨਾਂ ਨੂੰ ਮੈਟਲ ਦੇ 'ਦੀਵੇ' ਸਣੇ ਮਿਲੇ ਇਹ ਖ਼ਾਸ ਤੋਹਫ਼ੇ

ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ ਸਭ ਤੋਂ ਵੱਧ 7.1 ਤੀਬਰਤਾ ਦਾ ਭੂਚਾਲ 1978 ਵਿੱਚ ਆਇਆ ਸੀ। ਸਰਕਾਰੀ ਪ੍ਰਸਾਰਕ ‘ਸੀ.ਸੀ.ਟੀ.ਵੀ.’ ਨੇ ਦੱਸਿਆ ਕਿ ਭੂਚਾਲ ਤੋਂ ਬਾਅਦ ਕਈ ਝਟਕੇ ਮਹਿਸੂਸ ਕੀਤੇ ਗਏ। ਕਰੀਬ 200 ਬਚਾਅ ਕਰਮੀਆਂ ਨੂੰ ਭੂਚਾਲ ਦੇ ਕੇਂਦਰ ਸਥਾਨ 'ਤੇ ਭੇਜਿਆ ਗਿਆ ਹੈ। ਰੂਸੀ ਸਮਾਚਾਰ ਏਜੰਸੀ 'ਟਾਸ' ਨੇ ਦੱਸਿਆ ਕਿ ਗੁਆਂਢੀ ਕਿਰਗਿਸਤਾਨ ਅਤੇ ਕਜ਼ਾਕਿਸਤਾਨ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਇਹ ਵੀ ਪੜ੍ਹੋ : PM ਮੋਦੀ ਨੇ ਅਯੁੱਧਿਆ ਮੰਦਰ 'ਚ ਰਾਮ ਲੱਲਾ ਦੀ ਮੂਰਤੀ ਦੀ ਕੀਤੀ ਆਰਤੀ, ਕੀਤਾ 'ਦੰਡਵਤ ਪ੍ਰਣਾਮ'

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


author

cherry

Content Editor

Related News