7.3 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ Vanuatu ਦੀ ਧਰਤੀ, ਸਹਿਮੇ ਲੋਕ

Monday, Mar 30, 2026 - 05:47 PM (IST)

7.3 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ Vanuatu ਦੀ ਧਰਤੀ, ਸਹਿਮੇ ਲੋਕ

ਵੇਲਿੰਗਟਨ: ਦੱਖਣੀ ਪ੍ਰਸ਼ਾਂਤ ਮਹਾਸਾਗਰ 'ਚ ਸਥਿਤ ਟਾਪੂ ਦੇਸ਼ ਵੈਨੁਆਟੂ ਵਿੱਚ ਸੋਮਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਧਿਕਾਰੀਆਂ ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 7.3 ਮਾਪੀ ਗਈ ਹੈ। ਇਸ ਜ਼ਬਰਦਸਤ ਭੂਚਾਲ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ।

PunjabKesari

ਯੂਨਾਈਟਿਡ ਸਟੇਟਸ ਜੀਓਲੌਜੀਕਲ ਸਰਵੇ (USGS) ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ ਲਗਭਗ 115 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਹ ਝਟਕੇ ਵੈਨੁਆਟੂ ਦੇ ਲੁਗਨਵਿਲੇ (Luganville) ਤੋਂ ਲਗਭਗ 35 ਕਿਲੋਮੀਟਰ ਉੱਤਰ-ਪੂਰਬ 'ਚ ਆਏ ਸਨ।

ਰਾਹਤ ਦੀ ਗੱਲ ਇਹ ਹੈ ਕਿ ਇਸ ਜ਼ਬਰਦਸਤ ਭੂਚਾਲ ਦੇ ਬਾਵਜੂਦ ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਸਾਹਮਣੇ ਨਹੀਂ ਆਈ ਹੈ। ਮਾਹਰਾਂ ਅਨੁਸਾਰ, ਘੱਟ ਡੂੰਘਾਈ 'ਤੇ ਆਉਣ ਵਾਲੇ ਭੂਚਾਲ ਜ਼ਿਆਦਾ ਖਤਰਨਾਕ ਹੁੰਦੇ ਹਨ, ਜਦਕਿ ਇਹ ਭੂਚਾਲ ਕਾਫੀ ਡੂੰਘਾਈ 'ਤੇ ਸੀ। ਅਮਰੀਕੀ ਸੁਨਾਮੀ ਚਿਤਾਵਨੀ ਕੇਂਦਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ ਅਤੇ ਨਾ ਹੀ ਕੋਈ ਅਲਰਟ ਜਾਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News