ਉੱਤਰੀ ਜਾਪਾਨ 'ਚ 7.3 ਦੀ ਤੀਬਰਤਾ ਨਾਲ ਆਇਆ ਭੂਚਾਲ, ਸੁਨਾਮੀ ਦੀ ਚਿਤਾਵਨੀ (ਵੀਡੀਓ)

Wednesday, Mar 16, 2022 - 09:45 PM (IST)

ਉੱਤਰੀ ਜਾਪਾਨ 'ਚ 7.3 ਦੀ ਤੀਬਰਤਾ ਨਾਲ ਆਇਆ ਭੂਚਾਲ, ਸੁਨਾਮੀ ਦੀ ਚਿਤਾਵਨੀ (ਵੀਡੀਓ)

ਟੋਕੀਓ- ਉੱਤਰੀ ਜਾਪਾਨ 'ਚ ਫੁਕੁਸ਼ੀਮਾ ਦੇ ਤੱਟ 'ਤੇ ਬੁੱਧਵਾਰ ਸ਼ਾਮ ਨੂੰ 7.3 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਦੇ ਚੱਲਦੇ ਸੁਨਾਮੀ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਯੂਰਪੀਅਨ ਪ੍ਰੀਸ਼ਦ ਨੇ ਮਨੁੱਖੀ ਅਧਿਕਾਰ ਸੰਸਥਾ ਤੋਂ ਰੂਸ ਨੂੰ ਕੀਤਾ ਬਾਹਰ

ਜਾਪਾਨ ਮੌਸਮ ਵਿਭਾਗ ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਸਮੁੰਦਰ ਤੋਂ 60 ਕਿਲੋਮੀਟਰ ਹੇਠਾਂ ਸੀ। ਇਹ ਖੇਤਰ ਉੱਤਰੀ ਜਾਪਾਨ ਦਾ ਹਿੱਸਾ ਹੈ, ਜੋ 9 ਤੀਬਰਤਾ ਵਾਲੇ ਵਿਨਾਸ਼ਕਾਰੀ ਭੂਚਾਲ ਅਤੇ ਸੁਨਾਮੀ ਨਾਲ ਤਬਾਹ ਹੋ ਗਿਆ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਡਾ. ਇੰਦਰਬੀਰ ਸਿੰਘ ਨਿੱਝਰ ਬਣੇ ਪ੍ਰੋਟੈਮ ਸਪੀਕਰ

ਇਸ ਭੂਚਾਲ ਕਾਰਨ ਪ੍ਰਮਾਣੂ ਤਬਾਹੀ ਵੀ ਹੋਈ ਸੀ। ਭੂਚਾਲ ਨਾਲ ਜਾਨੀ-ਮਾਲੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ : ਸਿੱਖ ਕੌਂਸਲ ਆਫ ਸੈਂਟਰਲ ਕੈਲੀਫੋਰਨੀਆ ਵੱਲੋਂ ਯੂਕ੍ਰੇਨ 'ਤੇ ਰੂਸੀ ਫੌਜੀ ਹਮਲੇ ਦੀ ਨਿੰਦਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Karan Kumar

Content Editor

Related News